ਅੰਮ੍ਰਿਤਸਰ :ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ 'ਤੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।
Instructions Issued on Occasion of Diwali: ਅੰਮ੍ਰਿਤਸਰ 'ਚ ਦੀਵਾਲੀ ਦੀ ਰਾਤ 8 ਵਜੇ ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (Instructions issued on the occasion of Diwali) ਨੇ ਐਲਾਨ ਕੀਤਾ ਹੈ ਕਿ ਦੀਵਾਲੀ ਮੌਕੇ ਰਾਤ ਕੇਵਲ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।
Published : Oct 26, 2023, 7:18 PM IST
ਪਟਾਕੇ ਵੇਚਣ ਲਈ ਲਾਇਸੰਸ :ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤਾ ਜਾਵੇਗਾ। ਡਰਾਅ ਮੁਤਾਬਕ ਅਲਾਟੀ ਵੱਲੋਂ ਪਟਾਕੇ ਕੇਵਲ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਹੀ ਨਿਰਧਾਰਤ ਕੀਤੀ ਜਗ੍ਹਾ 'ਤੇ ਵੇਚੇ ਜਾ ਸਕਣਗੇ ਅਤੇ ਇਸ ਦੌਰਾਨ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਣਗੇ।
- Illegal road for Illegal Minning: ਪੰਜਾਬ ਹਿਮਾਚਲ ਦੀ ਹੱਦ ਵਿਚਕਾਰ ਪੈਂਦੇ ਜੰਗਲ ਵਿੱਚੋਂ ਕਰੈਸ਼ਰ ਚਾਲਕਾਂ ਨੂੰ ਦਿੱਤੇ ਨਜਾਇਜ਼ ਰਸਤੇ ਨੂੰ ਬੰਦ ਕਰਨ ਦੀ ਮੰਗ
- SGPC Election: SGPC ਚੋਣਾਂ ਨੂੰ ਲੈਕੇ ਸੁਖਬੀਰ ਬਾਦਲ ਨੇ ਕਿਹਾ- SGPC ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ ਦਾ ਵਧਾਇਆ ਜਾਵੇ ਸਮਾਂ
- Budha river in Ludhiana: ਬੁੱਢੇ ਦਰਿਆ ਦੀ ਸਫਾਈ ਨੂੰ ਲੈ ਕੇ ਕਮੇਟੀ ਦੀ ਮੀਟਿੰਗ, ਸਾਂਸਦ ਸੀਚੇਵਾਲ ਨੇ ਜਤਾਈ ਚਿੰਤਾ, MLA ਨੇ ਕਿਹਾ-ਹੁਣ ਕੈਮੀਕਲ ਸੁੱਟਣ ਵਾਲੀਆਂ ਫੈਕਟਰੀਆਂ 'ਤੇ ਹੋਵੇਗੀ ਕਾਰਵਾਈ
ਪਟਾਕੇ ਚਲਾਉਣ ਲਈ ਸਮਾਂ ਤੈਅ :ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕ੍ਰਿਸਮਿਸ ਮੌਕੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਮੌਕੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਈ ਵੈਬਸਾਈਟ, ਈ ਕਾਮਰਸ ਸਾਈਟ ਆਦਿ ਪਟਾਕੇ ਨਹੀਂ ਵੇਚ ਸਕਣਗੇ।