ਅੰਮ੍ਰਿਤਸਰ: ਸ਼ਹਿਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਹੁਸ਼ਿਆਰਪੁਰ ਦਾ ਰਹਿਣ ਵਾਲਾ 44 ਸਾਲਾ ਮਰੀਜ਼ ਦਾਖ਼ਲ ਸੀ, ਉਸ ਦੇ ਠੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ, ਮਰੀਜ਼ ਦੀ ਪੁਣੇ ਵਿਖੇ ਭੇਜੀ ਟੈਸਟ ਰਿਪੋਰਟ ਵੀ 15 ਦਿਨਾਂ ਬਾਅਦ ਨੈਗਟਿਵ ਆਈ ਹੈ। ਦੱਸਣਯੋਗ ਹੈ ਕਿ 9 ਮਾਰਚ ਨੂੰ ਇਸ ਮਰੀਜ਼ ਦਾ ਟੈਸਟ ਪੌਜ਼ੀਟੀਵ ਆਇਆ ਸੀ।
ਪੰਜਾਬ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਹੋਇਆ ਠੀਕ - ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ
ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਠੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ, ਹੁਸ਼ਿਆਰਪੁਰ ਦਾ ਰਹਿਣ ਵਾਲਾ 44 ਸਾਲਾ ਮਰੀਜ਼ ਜੋ ਕਿ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਸੀ, ਉਹ ਠੀਕ ਹੋ ਗਿਆ ਹੈ।
ਇਹ ਵੀ ਦੱਸਣਯੋਗ ਹੈ ਕਿ ਇਹ ਮਰੀਜ਼ 4 ਮਾਰਚ ਨੂੰ ਇਟਲੀ ਤੋਂ ਦਿੱਲੀ ਹਵਾਈ ਅੱਡੇ ਉੱਤੇ ਉਤਰਿਆ ਸੀ ਅਤੇ 5 ਮਾਰਚ ਨੂੰ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪੁੱਜਿਆ ਸੀ ਜਿਥੇ ਇਸ ਨੂੰ ਬੁਖਾਰ ਤੇ ਜੁਕਾਮ ਦੀ ਸ਼ਿਕਾਇਤ ਸੀ। ਹਵਾਈ ਅੱਡੇ ਤੋਂ ਵੀ ਇਸ ਨੂੰ ਹਸਪਤਾਲ ਲਿਆਂਦਾ ਗਿਆ ਸੀ।
ਇਸ ਗੱਲ ਦੀ ਪੁਸ਼ਟੀ ਅੰਮ੍ਰਿਤਸਰ ਸਰਕਾਰੀ ਮੈਡੀਕਲ ਪ੍ਰਿੰਸੀਪਲ ਡਾ.ਸੁਜਾਤਾ ਸ਼ਰਮਾ ਨੇ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪੰਜਾਬ ਵਿੱਚ ਠੀਕ ਹੋਣ ਵਾਲਾ ਪਹਿਲਾ ਕੋਰੋਨਾ ਵਾਇਰਸ ਦਾ ਮਰੀਜ਼ ਹੈ। ਦੱਸਣਯੋਗ ਹੈ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਲਗਾਤਾਰ ਵੱਧ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ-19 ਬਾਰੇ ਤਾਜ਼ਾ ਅੰਕੜੇ ਜਾਰੀ ਕੀਤੇ ਹਨ। ਦੇਸ਼ ਵਿੱਚ ਹੁਣ ਤੱਕ ਇਸ ਮਾਰੂ ਵਾਇਰਸ ਨਾਲ ਪੀੜਤ ਦੇ 43 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ, ਨਾਲ ਹੀ ਚਾਰ ਹੋਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ ਕੁੱਲ ਕੋਰੋਨਾ ਪਾਜ਼ੀਟਿਵ ਦੀ ਗਿਣਤੀ 649 ਹੋ ਗਈ ਹੈ।