ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ 'ਚ ਅੱਜ ਪਾਵਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ।
First Parkash Parv Of Shri Guru Granth Sahib First Parkash Parv Of Shri Guru Granth Sahib ਲੱਖਾਂ ਦੀ ਤਦਾਦ 'ਚ ਸੰਗਤ ਨਤਮਸਤਕ:ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਅੱਜ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ 'ਚ ਸੰਗਤ ਇੱਥੇ ਸਜਦਾ ਕਰਨ ਲਈ ਪਹੁੰਚ ਰਹੀ ਹੈ।
First Parkash Parv Of Shri Guru Granth Sahib First Parkash Parv Of Shri Guru Granth Sahib ਸਜਾਇਆ ਜਾਵੇਗਾ ਨਗਰ ਕੀਰਤਨ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜੋ ਇਸ ਵਾਰ ਵੀ 28 ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਸਜੇਗਾ।
First Parkash Parv Of Shri Guru Granth Sahib First Parkash Parv Of Shri Guru Granth Sahib ਗੁਰਬਾਣੀ ਤੇ ਇਤਿਹਾਸ ਨਾਲ ਜਾਵੇਗਾ ਜੋੜਿਆ:ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ।
First Parkash Parv Of Shri Guru Granth Sahib First Parkash Parv Of Shri Guru Granth Sahib ਫੁੱਲਾਂ ਨਾਲ ਸਜਾਵਟ,ਦੀਪਮਾਲਾ ਤੇ ਆਤਿਸ਼ਬਾਜ਼ੀ: ਦੇਸ਼ ਵਿਦੇਸ਼ ਤੋਂ ਲਿਆਂਦੇ ਰੰਗ-ਬਿਰੰਗੇ ਫੁੱਲਾਂ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਦਰਬਾਰ ਸਾਹਿਬ ਨੂੰ ਸਜਾਇਆ ਗਿਆ ਹੈ। ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਵੱਖਰੀਆਂ ਕਿਸਮਾਂ ਦੇ 110 ਟਨ ਫੁੱਲ ਲਿਆਂਦੇ ਗਏ ਹਨ ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ। ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ 'ਤੇ 300 ਦੇ ਕਰੀਬ ਕਾਰੀਗਰਾਂ ਨੇ ਸਜਾਵਟ ਦੀ ਸੇਵਾ ਕੀਤੀ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਹੋਵੇਗੀ।
First Parkash Parv Of Shri Guru Granth Sahib First Parkash Parv Of Shri Guru Granth Sahib ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੀ ਨੀਂਹ ਰੱਖੀ: ਸ੍ਰੀ ਗੁਰੂ ਅਰਜੁਨ ਦੇਵ ਜੀ ਨੇ 1570 ਈਸਵੀ ਵਿੱਚ ਗੁਰੂ ਰਾਮਦਾਸ ਜੀ ਦੁਆਰਾ ਬਣਾਏ ਅੰਮ੍ਰਿਤਸਰ ਤਾਲਾਬ ਦੇ ਮੱਧ ਵਿੱਚ ਹਰਿਮੰਦਰ ਸਾਹਿਬ ਗੁਰਦੁਆਰਾ ਸਾਹਿਬ ਦੀ ਨੀਂਹ ਰੱਖੀ ਸੀ, ਜੋ ਇਸ ਸਮੇਂ ਗੋਲਡਨ ਟੈਂਪਲ ਵਜੋਂ ਜਾਣਿਆ ਜਾਂਦਾ ਹੈ। ਇਸ ਗੁਰਦੁਆਰਾ ਸਾਹਿਬ ਦੀ ਨੀਂਹ ਲਾਹੌਰ ਦੇ ਇੱਕ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਨੇ ਰੱਖੀ ਸੀ। ਮੰਨਿਆ ਜਾਂਦਾ ਹੈ ਕਿ ਲਗਭਗ 400 ਸਾਲ ਪੁਰਾਣੇ ਇਸ ਗੁਰਦੁਆਰਾ ਸਾਹਿਬ ਦਾ ਨਕਸ਼ਾ ਗੁਰੂ ਅਰਜਨ ਦੇਵ ਜੀ ਨੇ ਖੁਦ ਤਿਆਰ ਕੀਤਾ ਸੀ।
First Parkash Parv Of Shri Guru Granth Sahib 1430 ਪੰਨਿਆਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼: 1604 ਵਿੱਚ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ। 1430 ਅੰਗਾਂ (ਪੰਨਿਆਂ) ਵਾਲੇ ਇਸ ਗ੍ਰੰਥ ਦੇ ਪਹਿਲੇ ਪ੍ਰਕਾਸ਼ ਮੌਕੇ ਸੰਗਤਾਂ ਨੇ ਕੀਰਤਨ ਦੀਵਾਨ ਸਜਾਏ ਅਤੇ ਬਾਬਾ ਬੁੱਢਾ ਜੀ ਨੇ ਬਾਣੀ ਦਾ ਜਾਪ ਸ਼ੁਰੂ ਕੀਤਾ। ਪਹਿਲੀ ਪਾਤਸ਼ਾਹੀ ਤੋਂ ਛੇਵੀਂ ਪਾਤਸ਼ਾਹੀ ਤੱਕ ਸਿੱਖ ਧਰਮ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਬਾਬਾ ਬੁੱਢਾ ਜੀ ਇਸ ਗ੍ਰੰਥ ਦੇ ਪਹਿਲੇ ਗ੍ਰੰਥੀ ਬਣੇ।
ਭਾਈ ਗੁਰਦਾਸ ਜੀ ਨੇ ਲਿਖੇ ਗੁਰੂ ਅਰਜਨ ਦੇਵ ਜੀ ਦੇ ਬੋਲ: ਗੁਰਦੁਆਰਾ ਰਾਮਸਰ ਸਾਹਿਬ ਦੇ ਅਸਥਾਨ 'ਤੇ ਗੁਰੂ ਸਾਹਿਬ ਨੇ ਭਾਈ ਗੁਰਦਾਸ ਜੀ ਦੁਆਰਾ 1603 ਵਿਚ ਬਾਣੀ ਲਿਖਵਾਉਣ ਦਾ ਕੰਮ ਸ਼ੁਰੂ ਕੀਤਾ, ਜੋ 1604 ਵਿਚ ਸੰਪੂਰਨ ਹੋਇਆ। ਇਸ ਤੋਂ ਬਾਅਦ ਇਸ ਦਾ ਨਾਂ ਆਦਿ ਗ੍ਰੰਥ ਰੱਖਿਆ ਗਿਆ। ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਕਾਰਜ ਬਿਨਾਂ ਕਿਸੇ ਭੇਦ-ਭਾਵ ਦੇ ਸਾਰੇ ਵਿਦਵਾਨਾਂ ਅਤੇ ਸ਼ਰਧਾਲੂਆਂ ਦੀ ਬਾਣੀ ਸਮੇਤ ਕੀਤਾ। ਰਾਗਾਂ ਦੇ ਆਧਾਰ ’ਤੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੰਕਲਿਤ ਬਾਣੀਆਂ ਦਾ ਵਰਗੀਕਰਨ ਕੀਤਾ ਹੈ।
2000 ਤੋਂ ਵੱਧ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਬਦ: ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਹਰ ਸਾਲ ਭਾਦੋਂ ਮਹੀਨੇ ਦੀ 15 ਤਾਰੀਖ ਨੂੰ ਭਾਵ ਭਾਦਰਪਦ ਅਮਾਵਸਿਆ ਨੂੰ ਮਨਾਇਆ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 2 ਹਜ਼ਾਰ ਤੋਂ ਵੱਧ ਸ਼ਬਦ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਨ, ਜਦੋਂ ਕਿ ਹੋਰ ਸ਼ਬਦ ਭਗਤ ਕਬੀਰ, ਬਾਬਾ ਫਰੀਦ, ਸੰਤ ਨਾਮਦੇਵ, ਸੰਤ ਰਵਿਦਾਸ, ਭਗਤ ਧੰਨਾ ਜੀ, ਭਗਤ ਪੀਪਾ ਜੀ, ਭਗਤ ਸੈਣ ਜੀ, ਭਗਤ ਭੀਖਨ ਜੀ, ਭਗਤ ਪਰਮਾਨੰਦ ਜੀ, ਸੰਤ ਰਾਮਾਨੰਦ ਜੀ ਦੇ ਹਨ। ਇਸ ਤੋਂ ਇਲਾਵਾ ਸੱਤਾ, ਬਲਵੰਡ, ਬਾਬਾ ਸੁੰਦਰ ਜੀ ਅਤੇ ਭਾਈ ਮਰਦਾਨਾ ਜੀ ਅਤੇ ਹੋਰ 11 ਭੱਟਾਂ ਦੀ ਬਾਣੀ ਵੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ।
ਇਹ ਵੀ ਪੜ੍ਹੋ:ਭਾਰਤ ਪਾਕਿ ਸਰਹੱਦ ਤੇ ਮੁੜ ਦਾਖਲ ਹੋਇਆ ਪਾਕਿਸਤਾਨੀ ਡਰੋਨ,BSF ਨੇ ਕੀਤੇ 80 ਤੋਂ 90 ਰਾਊਂਡ ਫਾਇਰ