ਅਮ੍ਰਿੰਤਸਰ: ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਫਲੈਗ ਮਾਰਚ ਕੱਢਿਆ ਗਿਆ, ਜਿਸ ਦਾ ਮੁੱਖ ਉਦੇਸ਼ ਦੀਵਾਲੀ ਦੇ ਤਿਉਹਾਰ ਦੌਰਾਨ ਭੀੜ ਵਾਲੇ ਇਲਾਕਿਆਂ ਵਿੱਚ ਸ਼ਰਾਰਤੀ ਅਨਸਰਾਂ ਤੋਂ ਬਚਾਵ ਕਰਨਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਕੋਰੋਨਾ ਤੋਂ ਬਚਣ ਲਈ ਮਾਸਕ ਵੀ ਵੰਡੇ ਗਏ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ, ਭੀੜ ਵਾਲੀ ਜਗ੍ਹਾ ਉੱਤੇ ਨਾ ਜਾਓ ਅਤੇ ਕੋਰੋਨਾ ਤੋਂ ਬਚਣ ਲਈ ਮਾਸਕ ਦੀ ਵਰਤੋਂ ਜ਼ਰੂਰ ਕਰੋ।
ਅੰਮ੍ਰਿਤਸਰ ਪੁਲਿਸ ਨੇ ਦੀਵਾਲੀ ਮੌਕੇ ਕੱਢਿਆ ਫਲੈਗ ਮਾਰਚ
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਫਲੈਗ ਮਾਰਚ ਕੱਢਿਆ ਗਿਆ, ਜਿਸ ਦਾ ਮੁੱਖ ਉਦੇਸ਼ ਦੀਵਾਲੀ ਦੇ ਤਿਉਹਾਰ ਦੌਰਾਨ ਭੀੜ ਵਾਲੇ ਇਲਾਕਿਆਂ ਵਿੱਚ ਸ਼ਰਾਰਤੀ ਅਨਸਰਾਂ ਤੋਂ ਬਚਾਵ ਕਰਨਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਕੋਰੋਨਾ ਤੋਂ ਬਚਣ ਲਈ ਮਾਸਕ ਵੀ ਵੰਡੇ ਗਏ।
ਅੰਮ੍ਰਿਤਸਰ ਪੁਲਿਸ ਵੱਲੋਂ ਦੀਵਾਲੀ ਦੇ ਮੌਕੇ ਤੇ ਕੱਢਿਆ ਗਿਆ ਫਲੈਗ ਮਾਰਚ
ਇਸ ਮੌਕੇ 'ਤੇ ਪੁਲਿਸ ਅਧਿਕਾਰੀ ਨੇ ਫਲੈਗ ਮਾਰਚ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਹਰ ਚੌਂਕ ਅਤੇ ਬਾਜ਼ਾਰ ਵਿੱਚ ਪੁਲਿਸ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਤਾਂ ਜੋ ਕੋਈ ਦੁੱਖਦਾਈ ਘਟਨਾ ਨਾ ਵਾਪਰੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੀੜ ਵਾਲੀ ਥਾਂ 'ਤੇ ਨਾ ਜਾਣ ਅਤੇ ਕੋਰੋਨਾ ਤੋਂ ਬਚਣ ਲਈ ਮਾਸਕ ਦੀ ਵਰਤੋਂ ਕਰਨ।