ਅੰਮ੍ਰਿਤਸਰ: ਬੀਤੇ ਕੁਝ ਸਮੇਂ ਤੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਜਿੰਨਾ ਕਰਕੇ ਇਨਸਾਨੀ ਨੁਕਸਾਨ ਤਾਂ ਹੋਇਆ ਹੀ। ਇਸ ਦੇ ਨਾਲ ਹੀ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ। ਇਸ ਨੂੰ ਮੱਦੇ ਨਜ਼ਰ ਰੱਖਦਿਆਂ ਹੁਣ ਸ੍ਰੀ ਦਰਬਾਰ ਸਾਹਿਬ ਅੰਦਰ ਸ਼੍ਰੌਮਣੀ ਕਮੇਟੀ ਵੱਲੋਂ ਸਕੈਨਰ ਲਗਾਉਣ ਦਾ ਕੰਮ ਕੀਤਾ ਸ਼ੁਰੂ ਕੀਤਾ ਗਿਆ ਹੈ। ਇੰਨਾ ਸਕੈਨਰਾਂ ਜ਼ਰੀਏ ਗੁਰੂ ਘਰ ਆਉਣ ਵਾਲੀ ਸੰਗਤ ਦੀ ਚੈਕਿੰਗ ਦੇ ਸਮਾਨ ਦੀ ਚੈਕਿੰਗ ਕੀਤੀ ਜਾਵੇਗੀ। ਬੈਗ,ਤੋਂ ਲੈਕੇ ਹਰ ਸਮਾਨ ਨੂੰ ਸਕੈਨ ਕੀਤਾ ਜਾਵੇਗਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਇਹ ਮਸ਼ੀਨਾਂ ਅਜੇ ਟਰਾਇਲ ਦੇ ਕੰਮ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਸੰਗਤਾਂ ਦੀ ਸਹੂਲਤ ਲਈ ਹਰੇਕ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਪਿਛਲੇ ਸਮੇਂ ਵਿਚ ਕੀਤੀ ਗਈ ਕਮੇਟੀ ਦੀ ਮੀਟਿੰਗ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ 'ਤੇ ਸਕੈਨਿੰਗ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।
ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ 'ਚ ਲੱਗੀਆਂ ਸਕੈਨਰ ਮਸ਼ੀਨਾਂ, ਐਕਸਪੈਰੀਮੈਂਟ ਤੋਂ ਬਾਅਦ ਕੀਤਾ ਜਾਵੇਗਾ ਲਾਜ਼ਮੀ - ਸ੍ਰੀ ਦਰਬਾਰ ਸਾਹਿਬ ਦੀ ਖਬਰ
ਹਰਿਮੰਦਰ ਸਾਹਿਬ ਦੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ, ਜਿੰਨਾ ਕਰਕੇ ਗੁਰੂ ਘਰ ਆਉਣ ਵਾਲੀ ਸੰਗਤ ਦੇ ਸਮਾਨ ਦੀ ਚੈਕਿੰਗ ਲਈ ਸਕੈਨਰ ਮਸ਼ੀਨਾਂ ਲਾਈਆਂ ਗਈਆਂ ਹਨ। ਬੈਗ, ਤੋਂ ਲੈਕੇ ਹਰ ਸਮਾਨ ਨੂੰ ਸਕੈਨ ਕੀਤਾ ਜਾਵੇਗਾ। ਇਹ ਮਸ਼ੀਨਾਂ ਅਜੇ ਟਰਾਇਲ ਦੇ ਕੰਮ ਲਈ ਸ਼ੁਰੂ ਕੀਤੀਆਂ ਗਈਆਂ ਹਨ।
ਸੇਵਾਦਾਰਾਂ ਨੂੰ ਆਪਸੀ ਤਾਲਮੇਲ ਲਈ 50 ਵਾਕੀਟਾਕੀ ਮੁਹੱਈਆ ਕਰਵਾਏ : 12 ਜੂਨ ਤਕ ਇਹ ਮਸ਼ੀਨਾਂ ਆਉਣ ਵਾਲੀਆਂ ਸੰਗਤਾਂ ਦੇ ਬੈਗ ਅਤੇ ਹੋਰ ਸਮਾਨ ਵਗ਼ੈਰਾ ਨੂੰ ਸਕੈਨ ਕਰਕੇ ਅੰਦਰ ਭੇਜਿਆ ਜਾਵੇਗਾ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ 6 ਰਸਤਿਆਂ 'ਤੇ ਇਹ ਮਸ਼ੀਨਾਂ ਲਗਾਈਆ ਜਾਣਗੀਆਂ। ਸ਼੍ਰੌਮਣੀ ਕਮੇਟੀ ਵੱਲੋਂ ਪਰਿਕਰਮਾ ਦੇ ਸੇਵਾਦਾਰਾਂ ਨੂੰ ਆਪਸੀ ਤਾਲਮੇਲ ਲਈ 50 ਵਾਕੀਟਾਕੀ ਮੁਹੱਈਆ ਕਰਵਾਏ ਗਏ ਹਨ। ਸ਼੍ਰੌਮਣੀ ਕਮੇਟੀ ਵੱਲੋਂ 5 ਗਾਇਡ ਵੀ ਸੰਗਤ ਦੀ ਸਹੂਲਤ ਲਈ ਪਰਿਕਰਮਾ ਵਿਚ ਲਗਾਏ ਗਏ ਹਨ। ਤਾਂ ਜੋ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸ਼ਰਾਰਤੀ ਅਨਸਰਾਂ ਰੋਕਣ ਲਈ : ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਆੜ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਵਿਰਾਸਤੀ ਗਲੀ ਵਿਚ ਬੰਦ ਧਮਾਕਾ ਕੀਤਾ ਗਿਆ ਸੀ ਅਤੇ ਫਿਰ ਸਰਾਂ ਵਿਚ ਕੀਤੇ ਗਏ ਧਮਾਕੇ ਨੇ ਲੋਕਾਂ ਨੂੰ ਆਹਤ ਕੀਤਾ। ਇਸ ਦੇ ਲਈ ਹੁਣ ਅਜਿਹੇ ਅਨਸਰਾਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਕੈਨਰ ਲਗਾਉਣ ਦਾ ਕੰਮ ਸ਼ੁਰੂ ਕੀਤਾ ਹੈ ਜੋ ਕਿ ਆਉਣ ਵਾਲੇ ਸਮੇਂ ਵਿਚ ਲਾਜ਼ਮੀ ਕੀਤਾ ਜਾਵੇਗਾ। ਸ੍ਰੀ ਦਰਬਾਰ ਸਾਹਿਬ ਦੀ ਘੰਟਾਘਰ ਬਾਹੀ 'ਤੇ ਦੋ ਸਕੈਨਰ ਲਗਾਏ ਜਾ ਰਹੇ ਹਨ।