ਪੰਜਾਬ

punjab

ETV Bharat / state

ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਕਲੀਨ ਚਿੱਟ

ਅਸ਼ਲੀਲ ਵੀਡੀਓ ਮਾਮਲੇ 'ਚ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ 'ਚ ਚਰਨਜੀਤ ਸਿੰਘ ਚੱਢਾ ਦੇ ਕੇਸ ਨੂੰ ਵਿਚਾਰਨ ਉਪਰੰਤ ਉਨ੍ਹਾਂ 'ਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਰੋਕ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਖ਼ਤਮ ਕਰ ਦਿੱਤਾ ਗਿਆ ਹੈ।

ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਕਲੀਨ ਚਿੱਟ
ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਕਲੀਨ ਚਿੱਟ

By

Published : Apr 10, 2021, 10:55 AM IST

ਅੰਮ੍ਰਿਤਸਰ : ਅਸ਼ਲੀਲ ਵੀਡੀਓ ਮਾਮਲੇ 'ਚ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ 'ਚ ਚਰਨਜੀਤ ਸਿੰਘ ਚੱਢਾ ਦੇ ਕੇਸ ਨੂੰ ਵਿਚਾਰਨ ਉਪਰੰਤ ਉਨ੍ਹਾਂ 'ਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਰੋਕ ਨੂੰ ਪੰਜ ਸਿੰਘ ਸਾਹਿਬਾਨਾਂ ਵੱਲੋਂ ਖ਼ਤਮ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ 'ਤੇ ਲਗਾਈ ਰੋਕ ਹਟਾ ਦਿੱਤੀ ਗਈ ਹੈ। ਇਸ ਦੇ ਸ਼ੁਕਰਾਨੇ ਵਜੋਂ ਉਹ 11 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣਗੇ ਅਤੇ ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਭੋਗ ਪਾਏ ਜਾਣਗੇ।

ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਕਲੀਨ ਚਿੱਟ

ਜਿਕਰਯੋਗ ਹੈ ਕਿ ਦਸੰਬਰ 2017 'ਚ ਚਰਨਜੀਤ ਸਿੰਘ ਚੱਢਾ 'ਤੇ ਚੀਫ ਖਾਲਸਾ ਦੀਵਾਨ ਦੇ ਇੱਕ ਸਕੂਲ ਦੀ ਪ੍ਰਿੰਸੀਪਲ ਨਾਲ ਅਸ਼ਲੀਲ ਹਰਕਤਾਂ ਵਾਲੀ ਵੀਡੀਓ ਵਾਇਰਲ ਹੋਈ ਸੀ। ਜਿਸ 'ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਸਖ਼ਤੀ ਨਾਲ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜਿੱਥੇ ਚੀਫ ਖ਼ਾਲਸਾ ਦੀਵਾਨ ਦੀ ਪ੍ਰਧਾਨਗੀ ਤੋਂ ਹਟਾਇਆ ਸੀ, ਉਥੇ ਹੀ ਮੁੱਢਲੀ ਮੈਂਬਰਸ਼ਿਪ ਵੀ ਖਤਮ ਕੀਤੀ। ਇਸ ਦੇ ਨਾਲ ਹੀ ਕਿਸੇ ਵੀ ਧਾਰਮਿਕ ਸੰਸਥਾ ਦੇ ਮੁਖੀ ਵਜੋਂ ਅਹੁਦਾ ਲੈਣ ਅਤੇ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਸਟੇਜ 'ਤੇ ਬੋਲਣ 'ਤੇ ਰੋਕ ਲਗਾ ਦਿੱਤੀ ਸੀ। ਇਹ ਰੋਕ 23 ਜਨਵਰੀ 2018 ਨੂੰ ਦੋ ਸਾਲ ਲਈ ਲਗਾਈ ਗਈ ਸੀ। ਤਿੰਨ ਸਾਲ ਤੋਂ ਵੱਧ ਸਮਾਂ ਬੀਤਣ ਤੋਂ ਬਾਅਦ ਹੁਣ ਸ੍ਰੀ ਅਕਾਲ ਸਾਹਿਬ ਵੱਲੋਂ ਰੋਕ ਹਟਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ:‘ਕੈਪਟਨ ਨੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਰਿਪੋਰਟ ਕਰਵਾਈ ਖਾਰਜ’

ABOUT THE AUTHOR

...view details