ਅੰਮ੍ਰਿਤਸਰ:ਬੀਜੇਪੀ (BJP) ਦੀ ਇੱਕ ਮਹਿਲਾ ਸਾਬਕਾ ਕੌਂਸਲਰ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਸ ਵੱਲੋਂ ਹਾਕੀਆਂ ਦੇ ਨਾਲ ਇਕ ਨੌਜਵਾਨ ਨੂੰ ਕੁੱਟਿਆ ਜਾ ਰਿਹਾ ਹੈ। ਇੱਥੋਂ ਤਕ ਕਿ ਇਸ ਬੀਜੇਪੀ ਦੀ ਸਾਬਕਾ ਕੌਂਸਲਰ (Former councilor) ਦੇ ਨਾਲ ਕਾਫੀ ਨੌਜਵਾਨ ਵੀ ਮੌਜੂਦ ਸਨ। ਉੱਥੇ ਹੀ ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸੀਸੀਟੀਵੀ (CCTV) ਕੈਮਰੇ ਨੂੰ ਚੈਕ ਕਰਕੇ ਅਗਲੀ ਕਾਰਵਾਈ ਕਰ ਰਹੀ ਹੈ।
ਅੰਮ੍ਰਿਤਸਰ ਦੇ ਰਾਣੀ ਕਾ ਬਾਗ ਇਲਾਕੇ ਵਿਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਬੀਜੇਪੀ ਦੀ ਸਾਬਕਾ ਕੌਂਸਲਰ ਮੀਨੂੰ ਸਹਿਗਲ ਵੱਲੋਂ ਇਕ ਘਰ ਵਿਚ ਵੜ ਕੇ ਨੌਜਵਾਨ ਦੇ ਨਾਲ ਕੁੱਟਮਾਰ ਕੀਤੀ ਗਈ। ਉੱਥੇ ਹੀ ਇਹ ਸਾਰੀ ਕੁੱਟਮਾਰ ਦੀ ਵੀਡੀਓ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਬਾਰੇ ਪੀੜਤ ਨੌਜਵਾਨ ਗੁਰਕਰਨਦੀਪ ਸਿੰਘ ਦਾ ਕਹਿਣਾ ਹੈ ਕਿ ਉਸ ਦਾ ਪ੍ਰਾਪਰਟੀ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਹੈ ਜੋ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਬਕਾ ਕੌਂਸਲਰ ਆਪਣੇ ਨਾਲ ਨੌਜਵਾਨਾਂ ਨੂੰ ਲੈ ਕੇ ਮੇਰੀ ਕੁੱਟਮਾਰ ਕੀਤੀ ਗਈ। ਇੱਥੋਂ ਤੱਕ ਕਿ ਸਾਡੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ।ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ।