ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ 75 ਸਾਲਾ ਸਾਬਕਾ ਜੱਥੇਦਾਰ ਗਿਆਨੀ ਪੂਰਨ ਸਿੰਘ ਦਿੱਲ ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ। ਬੁੱਧਵਾਰ ਸਵੇਰ ਨੂੰ ਉਨ੍ਹਾਂ ਆਪਣੇ ਆਖਰੀ ਸਾਹ ਲਏ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਧੋਤ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜੱਥੇਦਾਰ ਗਿਆਨੀ ਪੂਰਨ ਸਿੰਘ ਦਾ ਅੰਤਿਮ ਸਸਕਾਰ 26 ਸਤੰਬਰ ਨੂੰ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 11:00 ਵਜੇ ਸ਼ੋਕ ਸਭਾ ਹੋਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਪੂਰਨ ਸਿੰਘ ਦਾ ਦੇਹਾਂਤ - Giani Puran Singh news
ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ 26 ਸਤੰਬਰ ਨੂੰ ਕੀਤਾ ਜਾਵੇਗਾ। ਗਿਆਨੀ ਪੂਰਨ ਸਿੰਘ ਫਰਵਰੀ 1999 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਬਣੇ ਸਨ।
ਫ਼ੋਟੋ
ਗਿਆਨੀ ਪੂਰਨ ਸਿੰਘ ਫਰਵਰੀ 1999 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਬਣੇ ਸਨ। 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ 'ਤੇ ਹਮਲੇ ਦੌਰਾਨ ਗਿਆਨੀ ਪੂਰਨ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਅੰਦਰ 3 ਦਿਨ ਲਈ ਰਹੇ ਅਤੇ ਘਟਨਾ ਦੇ ਚਸ਼ਮਦੀਦ ਗਵਾਹ ਸਨ। ਉਸ ਵੇਲੇ ਉਹ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਨ।
Last Updated : Sep 25, 2019, 1:51 PM IST