ਪੰਜਾਬ

punjab

ETV Bharat / state

ਸੇਵਾਮੁਕਤ ਜਸਟਿਸ ਬੀਬੀ ਨਵਿਤਾ ਸਿੰਘ ਕਰਨਗੇ 267 ਸਰੂਪਾਂ ਦੇ ਹੋਏ ਘਪਲੇ ਦੀ ਜਾਂਚ - ਗੋਬਿੰਦ ਸਿੰਘ ਲੌਂਗੋਵਾਲ

267 ਸਰੂਪਾਂ ਦੇ ਹੋਏ ਘਪਲੇ ਸਬੰਧੀ ਮਾਮਲੇ ਦੀ ਪੜਤਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਨਵਿਤਾ ਸਿੰਘ ਕਰਨਗੇ ਤੇ ਉਨ੍ਹਾਂ ਦਾ ਸਹਿਯੋਗ ਤੇਲੰਗਾਨਾ ਹਾਈਕੋਰਟ ਦੇ ਵਕੀਲ ਈਸ਼ਰ ਸਿੰਘ ਦੇਣਗੇ।

ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ

By

Published : Jul 17, 2020, 3:11 PM IST

ਅੰਮ੍ਰਿਤਸਰ: ਗੁਰਦੁਆਰਾ ਰਾਮਸਰ ਸਾਹਿਬ ਵਿੱਚੋਂ 267 ਸਰੂਪਾਂ ਦੇ ਹੋਏ ਘਪਲੇ ਸਬੰਧੀ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਕਮੇਟੀ ਬਣਾਈ ਗਈ ਪਰ ਉਸ ਉੱਪਰ ਸਿੱਖ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਇਤਰਾਜ਼ ਸੀ, ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਸੇ ਰਿਟਾਇਰ ਜੱਜ ਤੋਂ ਇਸ ਕੇਸ ਦੀ ਜਾਂਚ ਕਰਵਾਉਣ ਲਈ ਬੇਨਤੀ ਕੀਤੀ ਹੈ।

ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਿਰਪੱਖ ਜਾਂਚ ਕਰਾਉਣ ਲਈ ਸੰਗਤਾਂ ਦੀਆਂ ਭਾਵਨਾਵਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੱਦੇਨਜਰ ਇਸ ਮਾਮਲੇ ਦੀ ਪੜਤਾਲ ਸਿੱਖ ਬੀਬੀ ਨਵਿਤਾ ਸਿੰਘ ਰਿਟਾਇਰਡ ਜਸਟਿਸ ਹਾਈ ਕੋਰਟ ਕਰਨਗੇ ਤੇ ਭਾਈ ਈਸ਼ਰ ਸਿੰਘ ਐਡਵੋਕੇਟ ਤੇਲੰਗਾਨਾ ਹਾਈ ਕੋਰਟ ਇਨ੍ਹਾਂ ਦੇ ਸਹਿਯੋਗੀ ਹੋਣਗੇ। ਇਹ ਇੱਕ ਮਹੀਨੇ ਦੇ ਅੰਦਰ ਅੰਦਰ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣਗੇ, ਉਪਰੰਤ ਲੋੜੀਂਦੀ ਕਾਰਵਾਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ 267 ਸਰੂਪਾਂ ਦੇ ਮਾਮਲੇ ਵਿੱਚ ਧਾਰਮਿਕ, ਸਮਾਜਿਕ ਆਦਿ ਵੱਖ-ਵੱਖ ਜਥੇਬੰਦੀਆਂ ਤੇ ਸੰਗਠਨਾਂ ਵੱਲੋਂ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕੀਤੀ ਅਤੇ ਰੋਸ ਵੀ ਜ਼ਾਹਰ ਕੀਤਾ।

ABOUT THE AUTHOR

...view details