ਪੰਜਾਬ

punjab

ETV Bharat / state

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ (Former Union Cabinet Minister Harsimrat Kaur Badal) ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਨਿਸ਼ਾਨੇ ਸਾਧੇ।

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹਰਸਿਮਰਤ ਕੌਰ ਬਾਦਲ
ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹਰਸਿਮਰਤ ਕੌਰ ਬਾਦਲ

By

Published : Nov 13, 2021, 2:19 PM IST

ਅੰਮ੍ਰਿਤਸਰ:ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ (Former Union Cabinet Minister Harsimrat Kaur Badal) ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਪੰਜਾਬੀਆਂ ਨੂੰ ਧੋਖਾ ਦੇ ਰਹੇ ਹਨ।

ਚੰਨੀ ਸਰਕਾਰ ‘ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਦੋਂ ਚਰਨਜੀਤ ਸਿੰਘ ਚੰਨੀ (Charanjit Singh Channi) ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਉਨ੍ਹਾਂ ਨੂੰ ਚਾਹੀਦਾ ਸੀ ਕਿ ਉਹ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣਦੇ, ਪਰ ਉਨ੍ਹਾਂ ਨੇ ਸਭ ਤੋਂ ਪਹਿਲਾਂ ਕੰਮ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਪੋਸਟਰ ਹਟਾ ਕੇ ਆਪਣੇ ਪੋਸਟਰ ਲਗਾਕੇ ਆਪਣੀ ਵਾਹ-ਵਾਹ ਕਰਵਾਉਣੀ ਸ਼ੁਰੂ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਚੰਨੀ ਸਰਕਾਰ (Channi government) ਕਹਿ ਰਹੀ ਹੈ ਰੇਤਾ ਸਸਤੀ ਹੋ ਗਈ ਹੈ, ਪਰ ਪੰਜਾਬ ਦੇ ਕਿਸੇ ਵੀ ਇਲਾਕੇ ਵਿੱਚ ਰੇਤ ਸਸਤੀ ਨਹੀਂ ਮਿਲ ਰਹੀ, ਉਨ੍ਹਾਂ ਕਿਹਾ ਕਿ ਜਦੋਂ ਦੀ ਚੰਨੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਬਦਲਾ ਖੋਰੀ ਦੀ ਸਿਆਸਤ ਕਰ ਰਹੀ ਹੈ।

ਇਸ ਮੌਕੇ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਆਮ ਆਦਮੀ ਪਾਰਟੀ (Aam Aadmi Party) ‘ਤੇ ਵੀ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਆਮ ਪਾਰਟੀ ਜੋ 2017 ਦੇ ਵਿੱਚ 100 ਸੀਟਾਂ ਜਿੱਤਣ ਦਾ ਦਾਅਵਾ ਕਰਦੀ ਸੀ, ਉਹ ਸਿਰਫ਼ 20 ਸੀਟਾਂ ‘ਤੇ ਹੀ ਜਿੱਤ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਈ ਹੈ।

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹਰਸਿਮਰਤ ਕੌਰ ਬਾਦਲ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੇ ਮੌਜੂਦਾ ਵਿਧਾਇਕ ਆਪਣੀ ਪਾਰਟੀ ਦੀਆਂ ਮਾੜੀਆਂ ਨੀਤੀਆ ਤੋਂ ਪ੍ਰੇਸ਼ਾਨ ਹਨ, ਜਿਸ ਕਰਕੇ ਉਹ ਆਮ ਆਦਮੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਦੀ ਬੀ-ਟੀਮ ਹੈ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਬੋਲਿਦਆ ਉਨ੍ਹਾਂ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੇ ਬਸਪਾ (BSP) ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਹੀ ਪੰਜਾਬ ਤੇ ਪੰਜਾਬੀਅਤ ਨੂੰ ਬਚਾਅ ਸਕਦੀ ਹੈ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਦਾ ਵੱਡਾ ਐਲਾਨ, ਟਰੈਕਟਰ ਰੈਲੀ ਦੌਰਾਨ ਗ੍ਰਿਫ਼ਤਾਰ ਹੋਏ ਲੋਕਾਂ ਨੂੰ ਮਿਲੇਗਾ ਮੁਆਵਜ਼ਾ

ABOUT THE AUTHOR

...view details