ਅੰਮ੍ਰਿਤਸਰ: ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅੰਮ੍ਰਿਤਸਰ ਪਹੁੰਚੇ 'ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਦੀ ਮੌਜੂਦਾ ਹਾਲਾਤਾਂ ਕਾਰਨ ਭਾਰਤ ਦੇ ਸਰਹੱਦੀ ਇਲਾਕਿਆਂ 'ਤੇ ਡੂੰਘਾ ਅਸਰ ਪੈ ਰਿਹਾ ਹੈ। ਬੀਤੇ ਕਈ ਦਿਨਾਂ ਤੋਂ ਲਗਾਤਾਰ ਭਾਰਤ ਪਾਕਿ ਸਰਹੱਦੀ ਇਲਾਕਿਆ ਚੋਂ ਹੈਂਡ ਗ੍ਰੇਨੇਡ ਪਾਕਿਸਤਾਨ ਤੋਂ ਡਰੋਨ ਰਾਹੀਂ ਆ ਰਹੇ ਹਨ ਅਤੇ ਕਈ ਵਾਰ ਭਾਰਤ-ਪਾਕਿ ਦੇ ਸਰਹੱਦੀ ਖੇਤਰ ਖਾਸ ਕਰਕੇ ਅਟਾਰੀ ਅਜਨਾਲਾ ਵਿੱਚ ਵੱਢੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਆ ਰਹੀ ਹੈ।
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਪੁੱਜੇ ਅੰਮ੍ਰਿਤਸਰ - MSP
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅੰਮ੍ਰਿਤਸਰ ਪਹੁੰਚੇ 'ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਦੀ ਮੌਜੂਦਾ ਹਾਲਾਤਾਂ ਕਾਰਨ ਭਾਰਤ ਦੇ ਸਰਹੱਦੀ ਇਲਾਕਿਆਂ 'ਤੇ ਡੂੰਘਾ ਅਸਰ ਪੈ ਰਿਹਾ ਹੈ।
ਇਸਦੇ ਨਾਲ ਹੀ ਉਨ੍ਹਾਂ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਰਹੀ ਜਦਕਿ ਕੇਂਦਰ ਸਰਕਾਰ ਨੂੰ ਕਾਨੂੰਨ ਨੂੰ ਰੱਦ ਕਰਨਾ ਚਾਹੀਦਾ ਹੈ। ਕਿਸਾਨ ਸੰਘਰਸ਼ ਦਾ ਪ੍ਰਭਾਵ ਮਾਨਸੂਨ ਸੈਸ਼ਨ 'ਤੇ ਚੰਗੀ ਤਰ੍ਹਾਂ ਦੇਖਣ ਨੂੰ ਮਿਲਿਆ ਇੱਥੋਂ ਤੱਕ ਕਿ ਸੈਸ਼ਨ ਚੱਲ ਹੀ ਨਹੀਂ ਸਕਿਆ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ 'ਤੇ ਖ਼ਾਸ ਚਰਚਾ ਕਰਨ ਲਈ ਸੈਸ਼ਨ ਬੁਲਾਇਆ ਜਾਵੇ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਗੰਨਾ ਕਿਸਾਨਾਂ ਨੇ ਰੇਲ ਟ੍ਰੈਕ ਕੀਤਾ ਜਾ ਰਿਹਾ ਹੈ। ਗੰਨਾ ਕਿਸਾਨਾਂ ਦਾ ਮੁੱਦਾ ਸਿਰਫ਼ ਪੰਜਾਬ ਦਾ ਹੀ ਨਹੀਂ ਬਲਕਿ ਪੂਰੇ ਭਾਰਤ ਦੇ ਕਿਸਾਨਾਂ ਦਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਗੰਨੇ ਦੀ ਫ਼ਸਲ 'ਤੇ MSP ਲਾਗੂ ਨਹੀਂ ਕੀਤੀ। ਜਿਸ ਕਾਰਨ ਅੱਜ ਉਹ ਕਿਸਾਨ ਮਜ਼ਬੂਰੀ ਵਿੱਚ ਰੇਲ ਪਟੜੀਆਂ ਜਾਮ ਕਰਕੇ ਸੰਘਰਸ਼ ਕਰ ਰਹੇ ਹਨ।
ਪੰਜਾਬ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਬਾਰੇ ਉਨ੍ਹਾਂ ਕਿਹਾ ਕਿ ਪਿਛਲੇ ਸਾਡੇ 4 ਸਾਲਾਂ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਜਿਸ ਕਾਰਨ ਪੰਜਾਬ ਨੂੰ ਚੁਣੌਤੀਆਂ ਨਾਲ ਵੀ ਨਜਿੱਠਣਾ ਪਿਆ ਹੈ। ਬੀਤੇ ਸਮੇਂ ਦੌਰਾਨ ਪੰਜਾਬ ਨੂੰ ਵੈਕਸੀਨੇਸ਼ਨ ਦੀ ਕਮੀ ਨਾਲ ਜੂਝਣਾ ਪਿਆ ਹੈ। ਤਿਵਾੜੀ ਨੇ ਕਿਹਾ ਕਿ ਜਿੰਨਾ ਸੂਬਿਆਂ 'ਚ ਭਾਜਪਾ ਦੀ ਸਰਕਾਰ ਹੈ ਵੈਕਸੀਨ ਦੀ ਕਮੀ ਨਹੀਂ ਹੋਈ, ਜਦੋਂ ਕਿ ਵਿਰੋਧੀ ਪਾਰਟੀਆਂ ਦੀ ਸੱਤਾ ਵਾਲੇ ਸੂਬਿਆਂ ਚ ਲੋਕਾਂ ਨੂੰ ਵੈਕਸੀਨ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਇਸ ਸਭ ਦੇ ਬਾਅਦ ਵੀ ਪੰਜਾਬ ਦੀ ਕੈਪਟਨ ਸਰਕਾਰ ਨੇ ਪੰਜਾਬ ਨੂੰ ਚੰਗੀ ਤਰ੍ਹਾਂ ਚਲਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੰਭੀਰਤਾ ਨਾਲ ਰਾਜਨੀਤੀ ਕਰਨ ਦੀ ਲੋੜ ਹੈ ਅਤੇ ਇਸ ਨੂੰ ਸਮਝਦਿਆਂ ਕੈਪਟਨ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਵਿੱਚ ਪੰਜਾਬ ਵਿੱਚ ਰਾਜਨੀਤੀ ਕੀਤੀ ਹੈ। ਬਿਜਲੀ ਦੇ ਮੁੱਦਿਆਂ 'ਤੇ ਤਿਵਾੜੀ ਨੇ ਕੇਜਰੀਵਾਲ' ਤੇ ਨਿਸ਼ਾਨਾ ਸਾਧਿਆ, ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੋਈ ਖੇਤੀਬਾੜੀ ਨਹੀਂ ਹੈ, ਇੱਕ ਸ਼ਹਿਰੀ ਖੇਤਰ ਹੈ, ਜਿਸ ਕਾਰਨ ਉੱਥੇ 200 ਯੂਨਿਟ ਮੁਆਫ਼ ਕਰਨਾ ਕੋਈ ਵੱਡੀ ਗੱਲ ਨਹੀਂ ਹੈ ਅਤੇ ਪੰਜਾਬ ਵਿੱਚ ਅਜਿਹਾ ਕਰਨਾ ਸੰਭਵ ਨਹੀਂ ਹੈ। ਸਾਰੇ ਪੰਜਾਬ ਵਿੱਚ 94 ਫ਼ੀਸਦੀ ਤੋਂ ਵੱਧ ਖੇਤੀ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਪਹਿਲਾਂ ਹੀ ਦਿੱਤੀ ਜਾ ਰਹੀ ਹੈ।
ਬਰਗਾੜੀ ਕਾਂਡ 'ਤੇ ਤਿਵਾੜੀ ਨੇ ਕਿਹਾ ਕਿ ਉਸ ਸਮੇਂ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ ਜਿਸਦੀ ਜ਼ਿੰਮੇਵਾਰੀ ਤਾਇਨਾਤ ਸੀਨੀਅਰ ਅਧਿਕਾਰੀਆਂ ਦੀ ਸੀ ਅਤੇ ਪੁਰਾਣੀ ਸਿਟ ਦੀ ਕੀਤੀ ਗਈ ਜਾਂਚ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਹੁਣ ਉਨ੍ਹਾਂ ਦਾ ਮੰਨਣਾ ਹੈ ਕਿ ਨਵੀਂ ਸਿਟ ਮਾਮਲੇ ਵਿੱਚ ਸਹੀ ਜਾਂਚ ਕਰੇਗੀ ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲੀ ਨੂੰ ਨਸੀਹਤ ਦਿੱਤੀ ਕਿ ਉਹ ਆਪਣੀ ਅਹੁਦੇ ਅਨੁਸਾਰ ਬਿਆਨ ਦੇਣ। ਤਿਵਾੜੀ ਨੇ ਕੇਂਦਰ ਸਰਕਾਰ ਤੋਂ ਪੈਗਾਸਸ ਦੇ ਮੁੱਦੇ 'ਤੇ ਚਰਚਾ ਕਰਨ ਦੀ ਮੰਗ ਵੀ ਕੀਤੀ ਹੈ ਅਤੇ ਇਸ ਦੀ ਜਾਂਚ ਦੀ ਮੰਗ ਵੀ ਕੀਤੀ ਹੈ ਕਿ ਇਸ ਦੀ ਵਰਤੋਂ ਕਿਉਂ ਅਤੇ ਕਿਵੇਂ ਕੀਤੀ ਗਈ।
ਇਹ ਵੀ ਪੜੋ:ਸਰਕਾਰ ਤੋਂ ਬਾਅਦ ਗੰਨਾ ਕਿਸਾਨਾਂ ਦੀ ਖੇਤੀ ਮਾਹਿਰਾਂ ਨਾਲ ਬੈਠਕ