ਅੰਮ੍ਰਿਤਸਰ: ਪਿੰਡ ਤਲਵੰਡੀ ਦਸੰਧਾ ਸਿੰਘ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਜੀ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਜੀ ਨੇ ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜਾਂਦਿਆਂ ਦੀ ਯਾਦਗਾਰ ਬਣਾਉਣ ਲਈ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਨੇ ਕਿਹਾ ਹੈ ਕਿ ਸਤਿਗੁਰੂ ਦੀ ਕਿਰਪਾ ਅਤੇ ਬਖਸ਼ਿਸ਼ ਨਾਲ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜਾਂਦਿਆ ਦੀ ਯਾਦਗਾਰ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ ਹੈ।
ਚਾਰ ਸਾਹਿਬਜ਼ਾਦਿਆਂ ਦੀ ਯਾਦਗਾਰ ਬਣਾਉਣ ਲਈ ਰੱਖਿਆ ਨੀਂਹ ਪੱਥਰ ਇਸ ਮੌਕੇ ਭਾਈ ਸਤਨਾਮ ਸਿੰਘ ਕਾਹਲੋਂ ਨੇ ਦੱਸਿਆ ਹੈ ਕਿ ਬੜਾ ਖੁਸ਼ੀ ਦਾ ਦਿਨ ਹੈ ਕਿ ਬਾਬਾ ਰਾਮ ਸਿੰਘ ਜੀ ਅਤੇ ਬਾਬਾ ਗੱਜਣ ਸਿੰਘ ਜੀ ਵਲੋਂ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ।ਇੱਥੇ ਬੜੀ ਲੋੜ ਸੀ ਅਤੇ ਸੰਗਤ ਦੀ ਮੰਗ ਸੀ ਕਿ ਸੰਗਤ ਨੂੰ ਗੁਰੂ ਘਰ ਨਾਲ ਜੋੜਨ ਲਈ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਜਾਵੇ
ਪਾਵਨ ਪਵਿੱਤਰ ਗੁਰਦੁਆਰਾ ਸਾਹਿਬ ਜੀ ਦੀ ਉਸਾਰੀ ਲਈ ਪੰਥ ਦੀਆਂ ਦੀਆਂ ਮਹਾਨ ਸ਼ਖਸ਼ੀਅਤਾਂ ਮਿਸਲ ਸ਼ਹੀਦਾਂ ਬਾਬਾ ਗੱਜਣ ਸਿੰਘ ਜੀ, ਬਾਬਾ ਵੀਰ ਸਿੰਘ ਜੀ, ਬਾਬਾ ਮਨਮੋਹਨ ਸਿੰਘ ਜੀ, ਗਿਆਨੀ ਗੁਰਨਾਮ ਸਿੰਘ ਜੀ ਹੋਰ ਸ਼ਖਸ਼ੀਅਤਾ ਨੇ ਇੱਥੇ ਪਹੁੰਚ ਕੇ ਮਾਤਾ ਗੁਜਰ ਕੌਰ ਜੀ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਦੇ ਨਾਮ ਤੇ ਪਾਵਨ ਪਵਿੱਤਰ ਗੁਰਦੁਆਰਾ ਸਾਹਿਬ ਜੀ ਦੀ ਉਸਾਰੀ ਲਈ ਇੱਥੇ 5 ਇੱਟਾਂ ਨੀਂਹ ਪੱਥਰ ਰੱਖ ਕੇ ਸਤਿਗੁਰੂ ਕਿਰਪਾ ਕਰਨ ਅਤੇ ਚੜਦੀ ਕਲਾ ਬਖਸ਼ ਕਰਨ।
ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਬਾਬਾ ਰਾਮ ਸਿੰਘ ਜੀ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬਹੁਤ ਹੀ ਸਾਦੇ ਢੰਗ ਨਾਲ ਪ੍ਰੋਗਰਾਮ ਕੀਤਾ ਗਿਆ।
ਇਹ ਵੀ ਪੜੋ:ਪੰਜਾਬ ’ਚ ਆਗਾਮੀ ਦਿਨਾਂ ’ਚ ਹੋਰ ਵੈਕਸੀਨਾਂ ਆਉਣਗੀਆਂ: ਮੁੱਖ ਸਕੱਤਰ