ਅੰਮ੍ਰਿਤਸਰ: ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਆਪਣੇ ਸੂਬਿਆਂ 'ਚ ਵਾਪਸ ਭੇਜਣ ਦੀ ਪਹਿਲ ਕੀਤੀ ਗਈ ਹੈ ਜਿਸ ਤਹਿਤ ਅੱਜ ਦੁਪਹਿਰ ਨੂੰ ਅੰਮ੍ਰਿਤਸਰ ਤੋਂ ਚੌਥੀ ਰੇਲ ਗੱਡੀ ਗੌਂਡਾ ਲਈ ਰਵਾਨਾ ਹੋ ਗਈ। ਇਸ ਰੇਲ ਗੱਡੀ ਵਿੱਚ 1200 ਯਾਤਰੀ ਗਏ ਹਨ, ਜਿਨ੍ਹਾਂ ਦਾ ਘਰਾਂ ਤੋਂ ਲੈ ਕੇ ਰੇਲ ਗੱਡੀ ਤੱਕ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ।
ਪ੍ਰਵਾਸੀ ਮਜ਼ਦੂਰਾਂ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਖਾਣ-ਪੀਣ ਤੋਂ ਲੈ ਕੇ ਰੇਲ ਗੱਡੀ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਨੇ ਕੀਤਾ ਹੈ। ਜੋ ਕਿ ਬਹੁਤ ਵਧਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਰੋਨਾ ਵਾਇਰਸ ਦਾ ਪ੍ਰਭਾਵ ਘੱਟ ਹੋਵੇਗਾ ਤਾਂ ਫਿਰ ਤੋਂ ਇੱਥੇ ਆ ਕੇ ਕੰਮ ਕਰਨਗੇ। ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਕਿ ਜਿਹੜਾ ਵੀ ਪ੍ਰਵਾਸੀ ਮਜ਼ਦੂਰ ਵਾਪਸ ਆਪਣੇ ਸੂਬੇ ਜਾ ਰਿਹਾ ਹੈ ਉਹ ਪਹਿਲਾਂ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਪੋਰਟਲ 'ਤੇ ਰਜਿਸਟੇਸ਼ਨ ਕਰਦਾ ਹੈ। ਫਿਰ ਉਸ ਨੂੰ ਫੋਨ ਕਰਕੇ ਬੁਲਾਇਆ ਜਾਂਦਾ ਹੈ ਤੇ ਉਸ ਦੀ ਮੈਡੀਕਲ ਜਾਂਚ ਕਰ ਕੇ ਉਸ ਨੂੰ ਟ੍ਰੇਨ ਦੀ ਟਿਕਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਟ੍ਰੇਨਾਂ ਸੂਬਾ ਸਰਕਾਰ ਵੱਲੋਂ ਫ੍ਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਚੌਥੀ ਟ੍ਰੇਨ ਹੈ ਜੋ ਗੌਂਡਾ ਲਈ ਰਵਾਨਾ ਹੋਈ ਹੈ।