ਅੰਮ੍ਰਿਤਸਰ: ਆਮ ਆਦਮੀ ਪਾਰਟੀ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਹਿੰਦੂ ਧਰਮ ਦੇ ਦੇਵੀ ਦੇਵਤਿਆਂ ਬਾਰੇ ਸੋਸ਼ਲ ਮੀਡੀਆ ਉੱਤੇ ਗ਼ਲਤ ਟਿੱਪਣੀ ਕੀਤੀ ਸੀ ਜਿਸ ਦੇ ਵਿਰੋਧ ਵਿੱਚ ਅੱਜ ਸਮਾਜ ਸੇਵੀ ਗੌਰਵ ਸ਼ਰਮਾ ਤੇ ਵਕੀਲ ਸੰਦੀਪ ਕੌਸ਼ਲ ਨੇ ਪੁਲਿਸ ਕਮਿਸ਼ਨਰੇਟ ਵਿੱਚ ਐਫਆਰਆਈ ਦਰਜ ਕਰਵਾਈ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਵਕੀਲ ਸੰਦੀਪ ਕੌਸ਼ਲ ਨੇ ਕਿਹਾ ਕਿ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਦੇਵੀ ਦੇਵਤਿਆਂ ਬਾਰੇ ਕੀਤੀ ਗ਼ਲਤ ਟਿੱਪਣੀ ਕਰ ਲੋਕਾਂ ਦੀਆਂ ਧਾਰਮਿਕ ਭਾਵਨਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਦੀ ਇਸ ਟਿੱਪਣੀ ਨਾਲ ਹਿੰਦੂ-ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਪੁਲਿਸ ਕਮਿਸ਼ਨਰੇਟ ਵਿੱਚ ਐਫਆਈਆਰ ਦਰਜ ਕਰਵਾ ਕੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਹਿੰਦੂ ਦੇਵੀ ਦੇਵਤਿਆਂ ਦੀ ਬਾਰੇ ਗ਼ਲਤ ਟਿੱਪਣੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।