ਪੰਜਾਬ

punjab

ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਦੁਖ ਨਿਵਾਰਨ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸ਼ਹੀਦ ਬਾਬਾ ਜੀਵਨ ਸਿੰਘ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੱਕ ਸਜਾਇਆ ਗਿਆ ਹੈ।

By

Published : Sep 3, 2021, 3:48 PM IST

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਦੂਖ ਨਿਵਾਰਨ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਦੂਖ ਨਿਵਾਰਨ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ: ਸ਼ਹੀਦ ਬਾਬਾ ਜੀਵਨ ਸਿੰਘ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ ਤੱਕ ਸਜਾਇਆ ਗਿਆ ਹੈ। ਇਸ ਨਗਰ ਕੀਰਤਨ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਰਜਿਸਟਰਡ ਚੰਡੀਗੜ੍ਹ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਸਹਿਯੋਗ ਸਜਾਇਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ. ਦੂਖ ਨਿਵਾਰਨ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਇਹ ਨਗਰ ਕੀਰਤਨ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 360ਵੇਂ ਜਨਮ ਦਿਹਾੜੇ ਦੇ ਸੰਬੰਧ ਵਿੱਚ ਚੇਤਨਾ ਮਾਰਚ ਦੇ ਰੂਪ ਵਿੱਚ ਸਜਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੰਘ ਸਾਹਿਬ ਨੇ ਦੱਸਿਆ, ਕਿ ਸਿੱਖ ਇਤਿਹਾਸ ਵਿੱਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੇ ਬੇਟੇ ਦੇ ਖਿਤਾਬ ਨਵਾਜਿਆ ਗਿਆ ਹੈ।

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰੂ ਤੇਗ ਬਹਾਦਰ ਜੀ ਦਾ ਸੀਸ਼ ਦਿੱਲੀ ਤੋਂ ਅੰਨਦਪੁਰ ਸਾਹਿਬ ਪਹੁੰਚੇ ਸਨ। ਜਿਸ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਰੰਗਰੇਟੇ ਗੁਰੂ ਦੇ ਬੇਟੇ ਦੇ ਖਿਤਾਬ ਨਾਲ ਨਵਾਜਿਆ ਸੀ।

ਇਸ ਨਗਰ ਕੀਰਤਨ ਦੇ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਰਜਿਸਟਰ ਚੰਡੀਗੜ੍ਹ ਵੱਲੋਂ ਬਾਰ੍ਹਵੀਂ ਚੇਤਨਾ ਮਾਰਚ ਰੈਲੀ ਵੀ ਕੀਤੀ ਜਾ ਰਹੀ ਹੈ। ਜਿਸ ਵਿੱਚ ਕੁੱਖ ਬਚਾਓ ਰੁੱਖ ਲਗਾਓ ਦੀ ਵੀ ਅਪੀਲ ਕੀਤੀ ਜਾਵੇਗੀ।

ਇਸ ਮੌਕੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਿਰਕਤ ਕੀਤੀ ਗਈ, ਨਗਰ ਕੀਰਤਨ ਵਿੱਚ ਪਹੁੰਚੀਆਂ ਸੰਗਤਾਂ ਲਈ ਸਿੱਖ ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਲਗਾਏ ਗਏ। ਇਸ ਮੌਕੇ ਸਥਾਨਕ ਪ੍ਰਸ਼ਾਸਨ ਤੇ ਸਿੱਖ ਨੌਜਵਾਨਾਂ ਵੱਲੋਂ ਸੁਰੱਖਿਆ ਦੇ ਵੀ ਪੁਖਤਾਂ ਪ੍ਰਬੰਧ ਕੀਤੇ ਗਏ।

ਇਹ ਵੀ ਪੜ੍ਹੋ:ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ABOUT THE AUTHOR

...view details