ਅੰਮ੍ਰਿਤਸਰ: ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਇੰਚਾਰਜ ਪੀਓ ਵਿੰਗ ਵੱਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ।
ਪੀ.ਓ ਵਿੰਗ ਵੱਲੋਂ ਭਗੌੜਾ ਕਾਬੂ
ਅੰਮ੍ਰਿਤਸਰ :ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਇੰਚਾਰਜ ਪੀਓ ਵਿੰਗ ਵੱਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ।ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਇੰਚਾਰਜ ਪੀਓ ਸਟਾਫ ਸਤਪਾਲ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਗੌਰਵ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਲਹੌਰੀ ਗੇਟ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਇੰਚਾਰਜ ਪੀਓ ਸਟਾਫ ਸਤਪਾਲ ਸਿੰਘ ਨੇ ਦੱਸਿਆ ਕਿ ਅਦਾਲਤ ਵੱਲੋਂ ਭਗੌੜਾ ਕਰਾਰ ਗੌਰਵ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਲਹੌਰੀ ਗੇਟ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ ਥਾਣਾ ਬਿਆਸ ਵਿਖੇ ਮੁੱਕਦਮਾ ਨੰ 251 ਮਿਤੀ 04 ਨਵੰਬਰ 2014 ਜੁਰਮ 15-61-85 ਐਨ.ਡੀ.ਪੀ.ਐਸ ਐਕਟ ਦੇ ਤਹਿਤ ਰਜਿਸਟਰ ਕੀਤਾ ਗਿਆ ਸੀ, ਜਿਸ ਵਿੱਚ ਅਦਾਲਤ ਵੱਲੋਂ 18 ਜਨਵਰੀ 2019 ਨੂੰ ਕਥਿਤ ਦੋਸ਼ੀ ਗੌਰਵ ਕੁਮਾਰ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਗਲੀ ਤਫਤੀਸ਼ ਲਈ ਥਾਣਾ ਬਿਆਸ ਦੀ ਪੁੁਲਿਸ ਹਵਾਲੇ ਕਰ ਦਿੱਤਾ ਗਿਆ ਹੈ।