ਅੰਮ੍ਰਿਤਸਰ: ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਤੇ ਹੈਰੋਇਨ ਮਾਮਲੇ ਵਿੱਚ ਅੰਮ੍ਰਿਤਸਰ ਦੇ ਅਡੀਸ਼ਨਲ ਸੈਸ਼ਨ ਜੱਜ ਐਸਐਸ ਬਾਜਵਾ ਨੇ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਨਾਲ ਹੀ ਡੇਢ ਲੱਖ ਰੁਪਏ ਜ਼ੁਰਮਾਨਾ ਕੀਤਾ ਹੈ।
ਜਾਣਕਾਰੀ ਮੁਤਾਬਕ ਸਬੂਤਾਂ ਦੀ ਘਾਟ ਕਾਰਨ ਜੱਗੂ ਭਗਵਾਨਪੁਰੀਆ ਦੇ ਕੁਝ ਸਾਥੀਆਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ, ਪਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜੱਗੂ ਭਗਵਾਨਪੁਰੀਆ ਪਟਿਆਲਾ ਜੇਲ ਵਿੱਚ ਬੰਦ ਹੈ।
ਜ਼ਿਕਰਯੋਗ ਹੈ ਕਿ ਜੁਲਾਈ 2015 ਵਿੱਚ ਕੱਥੂਨੰਗਲ ਥਾਣੇ ਦੀ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਗੈਂਗਸਟਰ ਤੋਂ ਹੈਰੋਇਨ ਤੇ ਹਥਿਆਰ ਬਰਾਮਦ ਕੀਤੇ ਸਨ। ਇਸ ਦੌਰਾਨ ਮਜੀਠਾ ਨੇੜੇ ਹੋਈ ਮੁਠਭੇੜ ਵਿੱਚ 2 ਪੁਲਿਸ ਕਾਂਸਟੇਬਲ ਜ਼ਖ਼ਮੀ ਵੀ ਹੋਏ ਸਨ। ਜੱਗੂ ਭਗਵਾਨਪੁਰੀਆ ਸੰਬੰਧੀ ਪਿਛਲੇ ਸਾਢੇ ਚਾਰ ਸਾਲਾਂ ਤੋਂ ਅੰਮ੍ਰਿਤਸਰ ਦੀ ਅਦਾਲਤ ਵਿੱਚ ਇਹ ਮਾਮਲਾ ਚੱਲ ਰਿਹਾ ਸੀ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਲਾਕਡਾਊਨ ਮਾਮਲਾ: ਸੁਪਰੀਮ ਕੋਰਟ ਨੇ ਕਿਹਾ, ਗ਼ੈਰ ਜ਼ਰੂਰੀ ਹੁਕਮਾਂ ਨੂੰ ਵਾਪਸ ਲਵੇ ਕੇਂਦਰ ਸਰਕਾਰ