ਗੁਰੂ ਨਗਰੀ ਵਿਚ ਟ੍ਰੈਫਿਕ ਦੀ ਸਮੱਸਿਆ ਤੋਂ ਮਿਲੇਗੀ ਨਿਜ਼ਾਤ
ਅੰਮ੍ਰਿਤਸਰ : ਪਿਛਲੇ ਕਈ ਮਹੀਨਿਆਂ ਤੋਂ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਦੀਆਂ ਤਿਆਰੀਆਂ ਲਈ ਜੰਗੀ ਪੱਧਰ ਉਤੇ ਵਿਕਾਸ ਕਾਰਜ ਚੱਲ ਰਹੇ ਸਨ, ਦੂਸਰੇ ਪਾਸੇ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਰੋਜ਼ਾਨਾ 1 ਲੱਖ ਤੋਂ ਵਧ ਸੰਗਤ ਪਹੁੰਚਦੀ ਹੈ। ਇਸ ਵਿਚਾਲੇ ਗੁਰੂ ਨਗਰੀ ਵਿਚ ਪਹੁੰਚੇ ਸ਼ਰਧਾਲੂਆਂ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਅਕਸਰ ਹੀ ਲੰਮੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੰਮ੍ਰਿਤਸਰ ਦੀਆਂ ਸੜਕਾਂ ਉਤੇ ਅਕਸਰ ਹੀ ਟ੍ਰੈਫਿਕ ਜਾਮ ਵੇਖਣ ਨੂੰ ਮਿਲ ਰਿਹਾ ਹੈ। ਇਸ ਬਾਰੇ ਜਦੋਂ ਦਸੰਬਰ ਮਹੀਨੇ ਵਿੱਚ ਪਾਈਟੈਕਸ ਮੇਲੇ ਦੌਰਾਨ ਅੰਮ੍ਰਿਤਸਰ ਦੇ ਡੀਸੀਪੀ ਹਰਪ੍ਰੀਤ ਸਿੰਘ ਸੂਦਨ ਨੂੰ ਪੁੱਛਿਆ ਗਿਆ ਸੀ, ਤਾਂ ਉਨ੍ਹਾਂ ਕਿਹਾ ਸੀ ਕਿ ਆਉਣ ਵਾਲੇ ਤਿੰਨ ਮਹੀਨੇ ਯਾਨੀ ਮਾਰਚ 2003 ਤੱਕ ਟ੍ਰੈਫਿਕ ਜਾਮ ਤੋਂ ਨਿਜ਼ਾਤ ਮਿਲ ਜਾਵੇਗੀ। ਸ਼ਹਿਰ ਵਿਚ ਚੱਲ ਰਹੇ ਸੜਕੀ ਨਿਰਮਾਣ ਅਤੇ ਹੋਰ ਵਿਕਾਸ ਕਾਰਜ ਕਾਫੀ ਹੱਦ ਤੱਕ ਪੂਰੇ ਹੋ ਚੁੱਕੇ ਹਨ, ਪਰ ਫਿਰ ਵੀ ਟ੍ਰੈਫਿਕ ਜਾਮ ਨਾਲ ਲੋਕ ਤੰਗ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ :Brahma Mahindra Appearance Vigilance: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਬ੍ਰਹਮ ਮਹਿੰਦਰਾ ਵਿਜੀਲੈਂਸ ਅੱਗੇ ਪੇਸ਼
ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਉਪਰਾਲਾ :ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ ਜਿਸ ਵਿਚ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਵਿਚ ਪੁਲਿਸ ਕਰਮੀਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਟਰੈਫਿਕ ਪੁਲਿਸ ਵਿੱਚ ਵੀ ਹੁਣ ਇਲਾਕੇ ਮੁਤਾਬਕ ਐਸਐਚਓ ਕੰਮ ਕਰਨਗੇ ਅਤੇ ਇਕ ਐਸਐਚਓ ਦੇ ਪਿੱਛੇ 150 ਟ੍ਰੈਫਿਕ ਪੁਲਿਸ ਕਰਮੀ ਤੈਨਾਤ ਰਹਿਣਗੇ, ਜੋ ਕਿ ਗੁਰੂ ਨਗਰੀ ਦੀ ਟ੍ਰੈਫਿਕ ਨੂੰ ਕੰਟਰੋਲ ਕਰਨਗੇ। ਹਾਲਾਂਕਿ, ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵਧੀਆ ਉਪਰਾਲਾ ਹੈ, ਪਰ ਡੀਸੀਪੀ ਭੰਡਾਲ ਦੇ ਮੁਤਾਬਕ ਇਸ ਵਿੱਚ ਆਮ ਲੋਕਾਂ ਦੀ ਸ਼ਮੂਲੀਅਤ ਵੀ ਉੰਨੀ ਹੀ ਜ਼ਰੂਰੀ ਹੈ ਜਿੰਨੀ ਕਿ ਪੁਲਿਸ ਫੋਰਸ ਦੀ।
ਇਹ ਵੀ ਪੜ੍ਹੋ :Murder in Mansa: ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਦੇ ਮਾਰੀਆਂ ਗੋਲੀਆਂ
ਟ੍ਰੈਫਿਕ ਪੁਲਿਸ ਦੀ ਨਫਰੀ ਵਧਾਈ :ਡੀਸੀਪੀ ਭੰਡਾਲ ਨੇ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਫਿਲਹਾਲ ਟ੍ਰੈਫਿਕ ਪੁਲਿਸ ਨਫਰੀ ਵਧਾਈ ਗਈ ਹੈ ਤੇ ਆਉਣ ਵਾਲੇ ਸਮੇਂ ਵਿਚ ਸੰਸਥਾਵਾਂ ਪ੍ਰੈਸ ਅਤੇ ਹੋਰ ਮਾਹਿਰਾਂ ਦੇ ਨਾਲ ਸਲਾਹ ਕਰਕੇ ਟ੍ਰੈਫਿਕ ਨੂੰ ਕੰਟਰੋਲ ਕਰਨ ਦੀ ਵਿਉਂਤਬੰਦੀ ਬਣਾਈ ਜਾਵੇਗੀ। ਇਥੇ ਦੇਖਣਾ ਇਹ ਹੋਵੇਗਾ ਕਿ ਪੁਲਿਸ ਵੱਲੋਂ ਗੁਰੂ ਨਗਰੀ ਨੂੰ ਟਰੈਫਿਕ ਤੋਂ ਨਿਜ਼ਾਤ ਦਵਾਉਣ ਲਈ ਇਹੋ ਵਿਓਂਤਬੰਦੀ ਕਿੰਨੀ ਕੁ ਕਾਰਗਰ ਸਾਬਤ ਹੁੰਦੀ ਹੈ। ਆਮ ਲੋਕ ਇਸ ਵਿਚ ਆਪਣਾ ਸਹਿਯੋਗ ਦਿੰਦੇ ਹਨ ਜਾਂ ਨਹੀਂ, ਕਿਉਂਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਆਪਣਾ ਸਮਾਨ ਰੱਖ ਕੇ ਇਨਕਰੋਚਮੈਂਟ ਅਤੇ ਗਲਤ ਢੰਗ ਨਾਲ ਪਾਰਕ ਕੀਤੀਆਂ ਕਾਰਾਂ ਅਤੇ ਸਕੂਟਰ ਵੀ ਟਰੈਫਿਕ ਜਾਮ ਦਾ ਵੱਡਾ ਕਾਰਨ ਬਣਦੇ ਹਨ।