ਅੰਮ੍ਰਿਤਸਰ : ਇਕ ਜੂਨ 1984 ਨੂੰ ਦੇਸ਼ ਦੀ ਇੰਦਰਾ ਗਾਂਧੀ ਹਕੂਮਤ ਵੱਲੋਂ ਸਿੱਖਾਂ ਦੇ ਸਰਬਉਚ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਫੌਜ ਟੈਂਕਾਂ ਨਾਲ ਹਮਲਾ ਕਰ ਦਿੱਤਾ ਗਿਆ ਸੀ ਜਿਸ ਦੌਰਾਨ ਹਜ਼ਾਰਾਂ ਸਿੰਘ ਸਿੰਘਣੀਆਂ ਤੇ ਬੱਚੇ ਸ਼ਹੀਦੀਆਂ ਪਾ ਗਏ ਸਨ। ਦੁਨੀਆ ਦੇ ਕੋਨੇ ਕੋਨੇ ਵਿੱਚ ਬੈਠੀਆਂ ਸਿੱਖ ਸੰਗਤਾਂ ਹਰ ਸਾਲ 1 ਜੂਨ ਤੋਂ ਲੈ ਕੇ 6 ਜੂਨ ਤਕ ਘੱਲੂਘਾਰਾ ਦਿਵਸ ਵਜੋਂ ਸਾਕਾ ਨੀਲਾ ਤਾਰਾ ਦੀ ਬਰਸੀ ਸ਼ਰਧਾ ਨਾਲ ਮਨਾਉਂਦੀਆਂ ਹਨ ਅਤੇ ਜਿਥੇ ਆਪਣੇ ਸ਼ਹੀਦਾਂ ਨੂੰ ਯਾਦ ਕਰਦੀਆਂ ਹਨ ਉਥੇ ਜਾਬਰ ਹਕੂਮਤ ਦੀ ਇਸ ਘਿਨੌਣੀ ਕਾਰਵਾਈ ਦੀ ਨਿੰਦਾ ਕਰਦੀਆਂ ਹਨ।
6 ਜੂਨ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ 'ਘੱਲੂਘਾਰਾ ਦਿਵਸ' : ਬੀਬੀ ਜਗੀਰ ਕੌਰ - ghallughara day
ਇਕ ਜੂਨ 1984 ਨੂੰ ਦੇਸ਼ ਦੀ ਇੰਦਰਾ ਗਾਂਧੀ ਹਕੂਮਤ ਵੱਲੋਂ ਸਿੱਖਾਂ ਦੇ ਸਰਬਉਚ ਅਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਉਤੇ ਫੌਜੀ ਟੈਂਕਾਂ ਨਾਲ ਹਮਲਾ ਕਰ ਦਿੱਤਾ ਗਿਆ ਸੀ ਜਿਸ ਦੌਰਾਨ ਹਜ਼ਾਰਾਂ ਸਿੰਘ ਸਿੰਘਣੀਆਂ ਤੇ ਬੱਚੇ ਸ਼ਹੀਦੀਆਂ ਪਾ ਗਏ ਸਨ। ਦੁਨੀਆ ਦੇ ਕੋਨੇ ਕੋਨੇ ਵਿੱਚ ਬੈਠੀਆਂ ਸਿੱਖ ਸੰਗਤਾਂ ਹਰ ਸਾਲ 1 ਜੂਨ ਤੋਂ ਲੈ ਕੇ 6 ਜੂਨ ਤਕ ਘੱਲੂਘਾਰਾ ਦਿਵਸ ਵਜੋਂ ਸਾਕਾ ਨੀਲਾ ਤਾਰਾ ਦੀ ਬਰਸੀ ਸ਼ਰਧਾ ਨਾਲ ਮਨਾਉਂਦੀਆਂ ਹਨ ਅਤੇ ਜਿਥੇ ਆਪਣੇ ਸ਼ਹੀਦਾਂ ਨੂੰ ਯਾਦ ਕਰਦੀਆਂ ਹਨ ਉਥੇ ਜਾਬਰ ਹਕੂਮਤ ਦੀ ਇਸ ਘਿਨੌਣੀ ਕਾਰਵਾਈ ਦੀ ਨਿੰਦਾ ਕਰਦੀਆਂ ਹਨ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਘੱਲੂਘਾਰਾ ਬਾਰੇ ਗੱਲ ਕਰਦਿਆਂ ਦੱਸਿਆ ਕਿ 6 ਜੂਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਮ੍ਰਿਤ ਵੇਲੇ ਤੋਂ ਇਹਨਾ ਸਮਾਗਮਾਂ ਦੀ ਸੁਰੂਆਤ ਕਰਦੇ ਹੈ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਦੇ ਹਨ। ਉਪਰੰਤ ਸਿੰਘ ਸਾਹਿਬ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਕੌਮ ਦੇ ਨਾਮ ਸੰਦੇਸ਼ ਪੜ੍ਹਿਆ ਜਾਂਦਾ ਹੈ ਜਿਸਦੇ ਚਲਦੇ ਸਾਰੇ ਸੂਝਵਾਨ ਸਿਖ ਸ਼ਹੀਦਾਂ ਨੂੰ ਯਾਦ ਕਰ ਉਨ੍ਹਾਂ ਨੂੰ ਸਰਧਾ ਦੇ ਫੁੱਲ ਭੇਟ ਕਰਨ ਪਹੁੰਚਦੇ ਹਨ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਸ ਦਿਨ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪਹੁੰਚਣ ਅਤੇ ਗੁਰੂ ਮਹਾਰਾਜ ਦਾ ਉਟ ਆਸਰਾ ਲੈ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣ ਲਈ ਅਰਦਾਸ ਕਰਨ।