ਅੰਮ੍ਰਿਤਸਰ: ਇੱਥੋਂ ਦੀ ਦਿਹਾਤੀ ਪੁਲਿਸ ਨੇ ਸੀਨੀਅਰ ਪੁਲਿਸ ਕਪਤਾਨ ਧਰੁਵ ਦਹੀਆ (ਆਈ.ਪੀ.ਐਸ) ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀਆਂ ਕਰ ਅਦਾਲਤ ਨੇ ਭਗੌੜਾ ਕਰਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ। ਇਸੇ ਤਹਿਤ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਦੀ ਖ਼ਬਰ ਹੈ।
ਘਰਿੰਡਾ ਪੁਲਿਸ ਨੇ ਕਾਬੂ ਕੀਤਾ ਭਗੌੜਾ - ਅਦਾਲਤ ਵੱਲੋਂ ਭਗੌੜਾ ਕਰਾਰ
ਇੱਥੋਂ ਦੀ ਦਿਹਾਤੀ ਪੁਲਿਸ ਨੇ ਸੀਨੀਅਰ ਪੁਲਿਸ ਕਪਤਾਨ ਧਰੁਵ ਦਹੀਆ (ਆਈ.ਪੀ.ਐਸ) ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀਆਂ ਕਰਕੇ ਅਦਾਲਤ ਨੇ ਭਗੌੜਾ ਕਰਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ। ਇਸੇ ਤਹਿਤ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਦੀ ਖ਼ਬਰ ਹੈ।
ਫ਼ੋਟੋ
ਐਸ.ਐਚ.ਓ ਸਬ ਇੰਸਪੈਕਟਰ ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਅਦਾਲਤ ਵੱਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਡਿਪਟੀ ਪੁੱਤਰ ਮੁਖਤਿਆਰ ਸਿੰਘ ਵਾਸੀ ਗੁਮਾਨਪੁਰਾ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਡਿਪਟੀ ਖਿਲਾਫ ਥਾਣਾ ਘਰਿੰਡਾ ਵਿਖੇ ਐਨ ਡੀ ਪੀ ਐਸ ਐਕਟ ਤਹਿਤ ਮੁੱਕਦਮਾ ਨੰ 161/17 ਦਰਜ ਸੀ, ਜਿਸ ਵਿੱਚ ਅਦਾਲਤ ਵੱਲੋਂ ਉਕਤ ਕਥਿਤ ਦੋਸ਼ੀ ਨੂੰ ਭਗੋੜਾ ਕਰਾਰ ਦਿੱਤਾ ਗਿਆ ਸੀ। ਫਿਲਹਾਲ ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਕਾਬੂ ਕਰ ਅਗਲੀ ਤਫਤੀਸ਼ ਕੀਤੀ ਜਾ ਰਹੀ ਹੈ।