ਅੰਮ੍ਰਿਤਸਰ: ਜਿੱਥੇ ਆਏ ਦਿਨ ਪਾਕਿਸਤਾਨ ਵੱਲੋਂ ਭੇਜੇ ਜਾ ਰਹੇ ਡਰੋਨਾਂ ਨੂੰ ਭਾਰਤੀ ਫ਼ੌਜ ਦੇ ਜਵਾਨਾਂ ਅਤੇ ਸਥਾਨਕ ਪੁਲਿਸ ਵੱਲੋਂ ਬੜੀ ਮੁਸਤੈਦੀ ਨਾਲ ਕਾਬੂ ਕੀਤਾ ਜਾ ਰਿਹਾ ਹੈ ਅਤੇ ਦੁਸ਼ਮਣ ਦੇਸ਼ ਦੇ ਨਾਪਾਕ ਇਰਾਦਿਆਂ ਨੂੰ ਨਿਸਤੋ ਨਾਬੂਤ ਕਰ ਕਰਾਰਾ ਜਵਾਬ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਦੇਥਾਣਾ ਘਰਿੰਡਾ ਤੋਂ ਸਾਹਮਣੇ ਆਇਆ, ਜਿੱਥੇ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਦੌਰਾਨ ਖੇਤਾਂ ਵਿੱਚੋਂ 2 ਡ੍ਰੋਨ ਬਰਾਮਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਅਲੱਗ-ਅਲੱਗ ਮਾਮਲੇ ਦਰਜ ਕੀਤੇ ਗਏ ਹਨ।
ਖੇਤਾਂ ਵਿੱਚੋਂ ਡਰੋਨ ਬਰਾਮਦ:ਇਸ ਸਬੰਧੀ ਗੱਲਬਾਤ ਕਰਦਿਆ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਡੀ.ਐਸ.ਪੀ ਅਟਾਰੀ ਦੀ ਜੇਰੇ ਨਿਗਰਾਨੀ ਹੇਠ ਐੱਸ.ਐੱਚ.ਓ ਥਾਣਾ ਘਰਿੰਡਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਡਰੋਨ ਪਾਕਿਸਤਾਨ ਦੀ ਤਰਫੋਂ ਆ ਕੇ ਪਿੰਡ ਭਰੋਪਾਲ, ਦਾਉਂਕੇ ਦੇ ਖੇਤਾਂ ਵਿੱਚ ਘੁੰਮ ਰਿਹਾ ਹੈ। ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਘਰਿੰਡਾ ਵੱਲ ਜਾਂਚ ਪਾਰਟੀ ਲੈ ਕੇ ਉਕਤ ਜਗ੍ਹਾ ਉੱਤੇ ਜਾਂਚ ਸ਼ੁਰੂ ਕੀਤੀ ਗਈ ਜਿਸ ਦੌਰਾਨ ਜਜਬੀਰ ਸਿੰਘ ਪੁੱਤਰ ਮਸਤਾਨ ਸਿੰਘ ਵਾਸੀ ਦਾਉਂਕੇ ਦੇ ਖੇਤ ਵਿੱਚੋਂ ਇੱਕ ਛੋਟਾ ਡਰੋਨ ਬ੍ਰਾਮਦ ਹੋਇਆ ਹੈ। ਜਿਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆ ਖ਼ਿਲਾਫ਼ ਮੁਕੱਦਮਾ ਨੰ. 212, ਜੁਰਮ 10,11,12 AIR CRAFT ACT ਤਹਿਤ ਥਾਣਾ ਘਰਿੰਡਾ ਦਰਜ ਰਜਿਸਟਰ ਕੀਤਾ ਗਿਆ ਹੈ।
- Vigilance Arrested Fake Journalists: ਲੋਕਾਂ ਨੂੰ ਲੁੱਟਣ ਵਾਲੇ ਫਰਜ਼ੀ ਪੱਤਰਕਾਰ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ, ਡਰਾਵੇ ਦੇਕੇ ਪੈਸੇ ਠੱਗਣ ਦਾ ਇਲਜ਼ਾਮ
- Gangster Ansari Sentenced: ਮਾਫੀਆ ਮੁਖਤਾਰ ਅੰਸਾਰੀ ਨੂੰ ਇੱਕ ਹੋਰ ਮਾਮਲੇ 'ਚ 10 ਸਾਲ ਦੀ ਸਜ਼ਾ, ਇੱਕ ਸਾਲ ਵਿੱਚ ਚੌਥੀ ਵਾਰ ਮਿਲੀ ਸਜ਼ਾ
- Grant Scam In TarnTaran : ਲੱਖਾਂ ਰੁਪਏ ਦੀ ਪੰਚਾਇਤੀ ਗ੍ਰਾਂਟ ਖੁਰਦ-ਬੁਰਦ ਕਰਨ ਵਾਲਾ ਕਾਂਗਰਸੀ ਸਰਪੰਚ ਗ੍ਰਿਫ਼ਤਾਰ