ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੀ ਤਾਜਪੋਸ਼ੀ ਸਮਾਗਮ ਕਰਵਾਇਆ। ਇਸ ਮੌਕੇ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੇ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ। ਇਸੇ ਦੌਰਾਨ ਸ੍ਰੀ ਆਕਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਆਕਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਸਾਹਿਬ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਗਿਆਨੀ ਰਘਬੀਰ ਸਿੰਘ 'ਤੇ ਮਿਹਰ ਭਰਿਆ ਹੱਥ ਰੱਖਣ। ਉਨ੍ਹਾਂ ਕਿਹਾ ਕਿ ਮੈਂ ਪੌਣੇ ਪੰਜ ਸਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਨਿਭਾਈਆਂ ਹਨ । ਉਨ੍ਹਾਂ ਕਿਹਾ ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਪਾਤਸ਼ਾਹ ਨੇ ਮੇਰੇ ਸਿਰ 'ਤੇ ਮਿਹਰ ਭਰਿਆ ਹੱਥ ਰੱਖ ਕੇ ਮੇਰੇ ਤੋਂ ਸੇਵਾ ਲਈ ਅਤੇ ਮੈਂ ਆਪਣੀ ਸੇਵਾ ਬਿਨਾ ਡਰ ਅਤੇ ਭੈਅ ਤੋਂ ਕੀਤੀ ਹੈ । ਇਸ ਕਰਕੇ ਮੈਂ ਆਪਣੀਆਂ ਸਵੇਾਵਾਂ ਤੋਂ ਖੁਸ਼ ਹਾਂ।
ਅਹੁਦਾ ਛੱਡਣ ਤੋਂ ਬਾਅਦ ਬੋਲੇ ਸਾਬਕਾ ਜਥੇਦਾਰ ਹਰਪ੍ਰੀਤ ਸਿੰਘ, ਕਿਹਾ-'ਮੈਨੂੰ ਲੱਗ ਰਿਹਾ ਸੀ ਕਿ ਮੇਰੇ 'ਤੇ ਵੱਧ ਰਿਹਾ ਸਿਆਸੀ ਦਬਾਅ'! - ਜਥੇਦਾਰ ਹਰਪ੍ਰੀਤ ਸਿੰਘ
ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਹੁਦਾ ਛੱਡਣ ਤੋਂ ਬਾਅਦ ਵੱਡਾ ਬਿਆਨ ਦਿੰਦੇ ਆਖਿਆ ਕਿ ਮੈਂ ਆਪਣੀ ਮਰਜ਼ੀ ਨਾਲ ਅਹੁਦਾ ਛੱਡਿਆ ਹੈ। ਕਿਉਂਕਿ ਮੈਂ ਪਰੈਸ਼ਰ 'ਚ ਸੇਵਾ ਨਹੀਂ ਕਰ ਸਕਦਾ ਸੀ।
ਅਹੁਦਾ ਛੱਡਣ ਦੀ ਇੱਛਾ: ਅਹੁਦਾ ਛੱਡਣ ਤੋਂ ਬਾਅਦ ਪਹਿਲੀ ਵਾਰ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਗ ਜਿੱਥੇ ਖੁੱਲ੍ਹ ਕੇ ਬੋਲਦੇ ਦਿਖਾਈ ਦਿੱਤੇ, ਉੱਥੇ ਹੀ ਬਹੁਤ ਵੱਡਾ ਬਿਆਨ ਵੀ ਦੇ ਦਿੱਤਾ। ਉਨ੍ਹਾਂ ਆਖਿਆ ਕਿ ਮੈਂ ਆਪਣੀ ਇੱਛਾ ਨਾਲ ਅਹੁਦਾ ਛੱਡਿਆ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਮੈਂ ਆਸਟ੍ਰੇਲੀਆ ਗਿਆ ਸੀ ਤਾਂ ਚੀਫ ਸੈਕਟਰੀ ਨੂੰ ਬੁਲਾ ਕੇ ਮੈਂ ਕਿਹਾ ਸੀ ਕਿ ਮੈਂ ਇਸ ਸੇਵਾ ਮੁਕਤ ਹੋਣਾ ਚਾਹੁੰਦਾ ਹਾਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੇਰੇ ਕੋਲੋਂ ਦੋਵੇਂ ਤਖਤਾਂ ਦੀ ਸੇਵਾ ਲੈ ਕੇ ਕਿਸੇ ਯੋਗ ਗੁਰਸਿੱਖ ਨੂੰ ਸੌਂਪ ਸਕਦੀ ਹੈ। ਉਨ੍ਹਾਂ ਕਿਹਾ ਕਿ ਮੇਰੇ ਮਨ ਵਿੱਚ ਕੋਈ ਗਿਲਾ ਸ਼ਿਕਵਾ ਨਹੀਂ। ਸ਼੍ਰੋਮਣੀ ਕਮੇਟੀ ਨੇ ਜੋ ਕੀਤਾ ਹੈ ਉਹ ਆਪਣੇ ਹਿਸਾਬ ਨਾਲ ਠੀਕ ਕੀਤਾ ਹੈ।ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਬਿੱਲ ਪਾਸ ਕੀਤਾ ਹੈ ਉਸ ਦੀ ਮਾਨਤਾ ਹੈ ਜਾਂ ਨਹੀਂ ਉਹ ਮਾਹਿਰ ਹੀ ਦੱਸ ਸਕਦੇ ਹਨ।
1925 ਗੁਰਦੁਆਰਾ ਐਕਟ ਦਾ ਮਜ਼ਾਕ: ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਆਖਿਆ ਕਿ 1925 ਗੁਰਦੁਆਰਾ ਐਕਟ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ 'ਤੇ ਤਿੱਖਾ ਤੰਜ਼ ਕੱਸਦੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਕਮੇਟੀ ਨੂੰ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਵਿਰਸਾ ਸਿੰਘ ਵਲਟੋਹਾ ਨੂੰ ਦੇਵੇ , ਉਸ ਵਿੱਚ ਬਹੁਤ ਹਿੰਮਤ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਸੇਵਾ ਕਰਦੇ ਰਹਾਂਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਮੇਰੇ ਕੋਲਂੋ ਤਖ਼ਤ ਦਮਦਮਾ ਸਾਹਿਬ ਦੀ ਸੇਵਾ ਵਾਪਸ ਲੈਣੀ ਚਾਹੰਦੇ ਹਨ ਤਾਂ ਲੈ ਸਕਦੇ ਹਨ ਮੈਂ ਅਹੁਦਾ ਛੱਡਣ ਨੂੰ ਇੱਕ ਮਿੰਟ ਨਹੀਂ ਲਗਾਵਾਂਗਾ। ਉਨ੍ਹਾਂ ਆਖਿਆ ਕਿ ਮੈਂ ਇੰਗਲੈਂਡ ਵਿੱਚ ਇੱਕ ਇੰਟਰਵਿਊ ਵਿੱਚ ਕਿਹਾ ਸੀ ਮੈ ਪਰੈਸ਼ਰ ਨਹੀਂ ਮਨਾਂਗਾ।