ਅੰਮ੍ਰਿਤਸਰ: ਸਿੱਖਾਂ ਦੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Sahib Sri Guru Arjan Dev Ji) ਦਾ ਸ਼ਹੀਦੀ ਦਿਹਾੜਾ ਦੇਸ਼ ਅਤੇ ਦੁਨੀਆਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉੱਥੇ ਹੀ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh, Jathedar of Sri Akal Takht Sahib) ਵੱਲੋਂ ਇੱਕ ਸੰਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਿੱਖਾਂ ਨੂੰ ਸਾਬਤ ਸੂਰਤ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ।
ਉਨ੍ਹਾਂ ਕਿਹਾ ਕਿ ਸਿੱਖ ਇੱਕ ਵੱਖਰਾ ਧਰਮ ਹੈ, ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਨੇ ਸਿੱਖਾਂ ਲਈ ਵੱਖਰੇ ਧਾਰਮਿਕ ਗ੍ਰੰਥਾਂ ਦੀ ਰਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਹੋਏ ਮਾਰਗ ‘ਤੇ ਚੱਲਣ ਦੀ ਜ਼ਰੂਰਤ ਹੈ ਅਤੇ ਸਾਨੂੰ ਸਾਰਿਆਂ ਨੂੰ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ ਦੀ ਜ਼ਰੂਰਤ ਹੈ ਉੱਥੇ ਉਨ੍ਹਾਂ ਨੇ ਸ਼ਹੀਦਾ ਦੇ ਸਰਤਾਜ਼ ਧੰਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ, ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਵੀ ਕੀਤੇ।