ਪੰਜਾਬ

punjab

ਬੇਅਦਬੀ ਮਾਮਲੇ 'ਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਫੇਲ੍ਹ: ਗਿਆਨੀ ਹਰਪ੍ਰੀਤ ਸਿੰਘ

By

Published : Jan 24, 2022, 10:36 PM IST

ਪੰਜਾਬ ਵਿੱਚ ਲਗਾਤਾਰ ਹੀ ਬੇਅਦਬੀ ਦੀਆਂ ਵਾਰਦਾਤਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ ਉਥੇ ਹੀ ਗੱਲ ਕੀਤੀ ਜਾਵੇ ਬੀਤੇ ਦਿਨ ਦੀ ਤਾਂ ਬੀਤੇ ਦਿਨ ਅਜਨਾਲਾ ਦੇ ਪਿੰਡ ਦੇ ਵਿਚ ਹੋਈ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪਿੰਡ ਵਾਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬਾਂ ਦੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ।

ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਵੀ ਹੋਈਆਂ ਫੇਲ੍ਹ
ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਵੀ ਹੋਈਆਂ ਫੇਲ੍ਹ

ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਬੇਅਦਬੀ ਦੀਆਂ ਵਾਰਦਾਤਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਨੇ ਉਥੇ ਹੀ ਗੱਲ ਕੀਤੀ ਜਾਵੇ ਬੀਤੇ ਦਿਨ ਦੀ ਤਾਂ ਬੀਤੇ ਦਿਨ ਅਜਨਾਲਾ ਦੇ ਪਿੰਡ ਦੇ ਵਿਚ ਹੋਈ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪਿੰਡ ਵਾਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬਾਂ ਦੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ।

ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਨੇੜਲੇ ਗੁਰਦੁਆਰੇ ਦੇ ਵਿੱਚ ਹੋਈ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਜਦੋਂ ਉਸ ਵਿਅਕਤੀ ਨੂੰ ਲੋਕਾਂ ਵੱਲੋਂ ਫੜਿਆ ਗਿਆ ਤਾਂ ਉਸ ਨੂੰ ਪਾਗਲ ਅਤੇ ਚੋਰ ਕਹਿ ਕੇ ਮਾਮਲਾ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਬੇਅਦਬੀ ਮਾਮਲੇ 'ਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਫੇਲ੍

ਉੱਥੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੇ ਵਿੱਚ ਫੇਲ੍ਹ ਹੁੰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਉਥੇ ਹੀ ਉਨ੍ਹਾਂ ਕਿਹਾ ਕਿ ਇਹ ਇੱਕ ਵੱਖਰੀ ਸਾਜ਼ਿਸ਼ ਹੈ ਜੋ ਸਿੱਖਾਂ ਦੇ ਲਈ ਘੜੀ ਜਾ ਰਹੀ ਹੈ ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਆਸਥਾ ਦੇ ਲੋਕਾਂ ਦੇ ਖਿਲਾਫ ਜ਼ਰੂਰ ਆਵਾਜ਼ ਚੁੱਕਣੀ ਚਾਹੀਦੀ ਹੈ।

ਇੱਥੇ ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਹੋਈ ਬੇਅਦਬੀ ਤੋਂ ਬਾਅਦ ਲਗਾਤਾਰ ਹੀ ਪੰਜਾਬ ਵਿੱਚ ਬੇਅਦਬੀਆਂ ਵਧਦੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਦੇ ਨੇੜਲੇ ਪਿੰਡਾਂ ਦੇ ਵਿੱਚੋਂ ਕਈ ਲੋਕ ਵੀ ਫੜੇ ਜਾ ਰਹੇ ਹਨ ਜੋ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਉਥੇ ਹੀ ਇਨ੍ਹਾਂ ਨੂੰ ਪਾਗਲ ਅਤੇ ਚੋਰ ਕਹਿ ਕੇ ਪ੍ਰਸ਼ਾਸ਼ਨ ਵੱਲੋਂ ਢਿੱਲੀ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ ਅਤੇ ਸਿੱਖ ਕੌਮ ਦੇ ਨਾਲ ਹਮੇਸ਼ਾ ਹੀ ਧੱਕਾ ਕੀਤਾ ਜਾਂਦਾ ਹੈ ਹੁਣ ਵੇਖਣਾ ਹੋਵੇਗਾ ਕਿ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਾਰ-ਵਾਰ ਕੀਤੀਆਂ ਜਾ ਰਹੀਆਂ ਬੇਨਤੀਆਂ ਲੋਕ ਅਤੇ ਸੰਗਤਾਂ ਘਾਤਕ ਪ੍ਰਵਾਨ ਕਰਦੀਆਂ ਹਨ।

ਇਹ ਵੀ ਪੜ੍ਹੋ:ਕਾਂਗਰਸੀ ਆਗੂ ਰਾਣਾ ਗੁਰਜੀਤ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਕੀਤੀ ਅਪੀਲ

ABOUT THE AUTHOR

...view details