ਅੰਮ੍ਰਿਤਸਰ: ਜੰਡਿਆਲਾ ਗੁਰੂ ’ਚ ਇੱਕ ਲੜਕੀ ਵੱਲੋਂ ਆਪਣੇ ਸਹੁਰੇ ਪਰਿਵਾਰ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ ਹਨ। ਲੜਕੀ ਨੇ ਇਲਜ਼ਾਮ ਲਗਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਵੱਲੋਂ ਉਸਦੀ ਕੁੱਟਮਾਰ ਕੀਤੀ ਗਈ ਹੈ। ਲੜਕੀ ਨੇ ਦੱਸਿਆ ਕਿ ਇਸ ਦੀ ਸ਼ਿਕਾਇਤ ਉਸ ਵੱਲੋਂ ਪੁਲਿਸ ਨੂੰ ਵੀ ਕੀਤੀ ਗਈ ਸੀ।
ਲੜਕੀ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਹੁਣ ਉਸਦੇ ਸਹੁਰੇ ਪਰਿਵਾਰ ਉਨ੍ਹਾਂ ਦੇ ਘਰ ਆ ਕੇ ਗੋਲੀ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਸਾਰਿਆਂ ਦਾ ਬਚਾਅ ਰਿਹਾ ਕਿਉਂਕਿ ਉਨ੍ਹਾਂ ਦੇ ਘਰ ਦਾ ਦਰਵਾਜਾ ਬੰਦ ਸੀ ਜਿਸ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਉਨ੍ਹਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ। ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।