ਪੰਜਾਬ

punjab

ETV Bharat / state

ਅੰਮ੍ਰਿਤਸਰ: ਮੈਡੀਕਲ ਕਾਲਜ ਵਿੱਚ ਪਲਾਜ਼ਮਾ ਥੈਰੇਪੀ ਸ਼ੁਰੂ - covid-19

ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 2 ਕੋਵਿਡ ਪੌਜ਼ੀਟਿਵ ਮਰੀਜ਼ਾਂ ਨੂੰ ਸਫਲਤਾਪੂਰਵਕ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ।

ਫ਼ੋਟੋ
ਫ਼ੋਟੋ

By

Published : Jun 24, 2020, 10:39 PM IST

ਅੰਮ੍ਰਿਤਸਰ: ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 2 ਕੋਵਿਡ ਪੌਜ਼ੀਟਿਵ ਮਰੀਜ਼ਾਂ ਨੂੰ ਸਫਲਤਾਪੂਰਵਕ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ। ਪ੍ਰਿੰਸੀਪਲ ਸੁਜਾਤਾ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਇੱਕ ਪੱਤਰ ਜਾਰੀ ਕਰਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਕਰਨ ਦੀ ਪ੍ਰਵਾਨਗੀ ਦਿੱਤੀ ਸੀ।

ਵੀਡੀਓ

ਜਿਸ ਸਦਕਾ ਜੀਐਮਸੀ, ਅੰਮ੍ਰਿਤਸਰ ਵਿਖੇ 2 ਮਰੀਜ਼ਾਂ ਨੂੰ ਰਾਤ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ। ਇਹ ਮਰੀਜ਼ ਗੁਰੂ ਨਾਨਕ ਦੇਵ ਹਸਤਪਾਲ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦਾਖਲ ਸਨ। ਜਿਨ੍ਹਾਂ ਵਿੱਚੋਂ ਇਕ ਪਠਾਨਕੋਟ ਨਾਲ ਸਬੰਧਤ ਹੈ ਜਦਕਿ ਦੂਜਾ ਅੰਮ੍ਰਿਤਸਰ ਨਾਲ ਸਬੰਧ ਰੱਖਦਾ ਹੈ।

ਪ੍ਰਿੰਸੀਪਲ ਸੁਜਾਤਾ ਸ਼ਰਮਾ ਨੇ ਦੱਸਿਆ ਕਿ ਛੇਹਰਟਾ ਨਾਲ ਸਬੰਧਤ ਕੋਵਿਡ-19 ਤੋਂ ਸਿਹਤਯਾਬ ਹੋਏ ਵਿਅਕਤੀ ਵੱਲੋਂ ਕੱਲ ਦਾਨ ਕੀਤਾ ਗਿਆ ਪਲਾਜ਼ਮਾਂ ਇਨ੍ਹਾਂ ਮਰੀਜ਼ਾਂ ਨੂੰ ਚੜ੍ਹਾਇਆ ਗਿਆ ਹੈ। ਇਹ ਵਿਅਕਤੀ ਦੁਬਈ ਤੋਂ ਪਰਤਣ ‘ਤੇ ਕੋਵਿਡ ਪੌਜ਼ੀਟਿਵ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪਲਾਜ਼ਮਾ ਥੈਰੇਪੀ ਰਾਤ 3:35 ਵਜੇ ਸ਼ੁਰੂ ਕੀਤੀ ਗਈ ਸੀ ਅਤੇ ਸਫਲਤਾਪੂਰਵਕ ਪੂਰੀ ਕੀਤੀ ਗਈ, ਜਿਸ ਤੋਂ ਬਾਅਦ ਮਰੀਜ਼ਾਂ ਦੀ ਸਥਿਤੀ ਵਿੱਚ ਤੇਜ਼ੀ ਨਾਲ ਸੁਧਾਰ ਲਈ ਡਾਕਟਰਾਂ ਅਤੇ ਹੋਰ ਪੈਰਾ ਮੈਡਿਕਸ ਵੱਲੋਂ ਇਨ੍ਹਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਲਾਜ਼ਮਾ ਥੈਰੇਪੀ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਦੁਨੀਆ ਭਰ ਵਿੱਚ ਵਰਤੀ ਜਾ ਰਹੀ ਹੈ। ਕੋਨਵਾਲੇਸੈਂਟ ਪਲਾਜ਼ਮਾ ਕੋਵਿਡ-19 ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀਜ਼ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਮਰੀਜ਼ ਦੀ ਰਿਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖੂਨ ਵਿਚ ਐਂਟੀਬਾਡੀਜ਼ ਹੁੰਦੀਆਂ ਹਨ। ਜੋ ਬਿਮਾਰੀ ਨੂੰ ਠੀਕ ਕਰਨ ਵਿਚ ਸਹਾਇਤਾ ਕਰ ਸਕਦੀਆਂ ਹਨ।

ਉਨ੍ਹਾਂ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ਵਿੱਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦੀ ਸ਼ਲਾਘਾ ਕਰਦਿਆਂ ਕੋਵਿਡ-19 ਤੋਂ ਸਿਹਤਯਾਬ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਪਲਾਜ਼ਮਾਂ ਦਾਨ ਕਰ ਕੇ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ABOUT THE AUTHOR

...view details