ਅੰਮ੍ਰਿਤਸਰ: ਬਰਗਾੜੀ ਕਾਂਡ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੀ ਸੂਰਤ ਵਿਚ ਸਰਬਤ ਖਾਲਸਾ ਦੇ ਜਥੇਦਾਰ ਧਿਆਨ ਸਿੰਘ ਮੰਡ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਵਨ ਤਖ਼ਤ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਨ ਮਰਿਆਦਾ ਨੂੰ ਕਾਇਮ ਰੱਖਣ ਲਈ ਅਸੀਂ ਡੱਟ ਕੇ ਪਹਿਰਾ ਦੇਣ ਵਾਸਤੇ ਅੱਜ ਤੱਕ ਅਸੀਂ ਆਪਣੇ ਹਰ ਫੈਸਲੇ ਨੂੰ ਤਰਜੀਹ ਦਿੱਤੀ ਹੈ।
ਗੁਰੂਦੁਆਰਾ ਸਾਹਿਬ ਹਰਿਮੰਦਰ ਸਾਹਿਬ ਦੇ ਅੰਦਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਨੂੰ ਹਰ ਵਾਰੀ ਮੁਸ਼ਕਿਲਾਂ ਦਾ ਸਾਹਮਾਣਾ ਕਰਨਾ ਪੈ ਰਿਹਾ ਪਰ ਜਦੋਂ ਅਸੀਂ ਪੰਥ ਦੋਖੀਆਂ ਦੇ ਨਾਲ, ਸਰਕਾਰਾਂ ਦੇ ਨਾਲ ਪੰਥ ਦੀ ਲੜਾਈ ਲੜ ਰਹੇ ਹਾਂ ਤਾਂ ਸਾਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸ਼੍ਰੀ ਹਰਿਮੰਦਰ ਸਾਹਿਬ ਦੀ ਮਾਨ ਮਰਿਆਦਾ ਨੂੰ ਕਾਇਮ ਰੱਖਣਾ ਸਭ ਤੋਂ ਜ਼ਰੂਰੀ ਹੋ ਜਾਂਦਾ ਹੈ।