ਪੰਜਾਬ

punjab

ETV Bharat / state

ਭਾਰਤ ਸਰਕਾਰ ਵੱਲੋਂ 3 ਪਾਕਿ ਕੈਦੀ ਰਿਹਾਅ, ਦੋਵਾਂ ਸਰਕਾਰਾਂ ਨੂੰ ਕੀਤੀ ਇਹ ਅਪੀਲ

ਭਾਰਤ ਸਰਕਾਰ ਵੱਲੋਂ 3 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ (Government of India releases 3 Pakistani prisoners) ਹੈ। ਤਿੰਨੋ ਪਾਕਿਸਤਾਨੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਗਲਤੀ ਨਾਲ ਸਰਹੱਦ ਪਾਰ ਕਰ ਗਏ ਸਨ। ਉਨ੍ਹਾਂ ਆਪਣੇ ਵਤਨ ਜਾਣ ਦੀ ਖੁਸ਼ੀ ਜ਼ਾਹਿਰ ਕੀਤੀ ਹੈ। ਇਸਦੇ ਨਾਲ ਹੀ ਦੋਵਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੋ ਨਿਰਦੋਸ਼ ਜੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਭਾਰਤ ਸਰਕਾਰ ਵੱਲੋਂ 3 ਪਾਕਿ ਕੈਦੀ ਰਿਹਾਅ
ਭਾਰਤ ਸਰਕਾਰ ਵੱਲੋਂ 3 ਪਾਕਿ ਕੈਦੀ ਰਿਹਾਅ

By

Published : May 23, 2022, 4:05 PM IST

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਦਰਿਆਦਿਲੀ ਦਿਖਾਉਂਦੇ ਹੋਏ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ (Government of India releases 3 Pakistani prisoners) ਗਿਆ। ਸਰਕਾਰ ਵੱਲੋਂ ਰਿਹਾਅ ਕੀਤੇ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਪਾਕਿਸਤਾਨੀ ਕੈਦੀਆਂ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ। ਪਾਕਿਸਤਾਨੀ 2 ਕੈਦੀਆਂ ਨੇ ਦੱਸਿਆ ਕਿ ਉਨ੍ਹਾਂ ਫਿਰੋਜ਼ਪੁਰ ਸੈਕਟਰ ’ਚ ਤਾਇਨਾਤ ਬੀਐੱਸਐੱਫ ਅਧਿਕਾਰੀਆਂ ਨੇ ਫੜ੍ਹ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਫਿਰੋਜ਼ਪੁਰ ਵਾਲੀ ਸਾਈਡ ਤੋਂ ਗਲਤੀ ਨਾਲ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਏ ਸਨ ਜਿਸ ਤੋਂ ਬਾਅਦ ਬੀਐੱਸਐੱਫ ਵੱਲੋਂ ਉਨ੍ਹਾਂ ਗ੍ਰਿਫਤਾਰ ਕੀਤਾ ਗਿਆ।

ਭਾਰਤ ਸਰਕਾਰ ਵੱਲੋਂ 3 ਪਾਕਿ ਕੈਦੀ ਰਿਹਾਅ

ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਪਾਕਿਸਤਾਨ ਵਿਚ ਹੀ ਆਪਣੇ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਿਲ ਹੋਏ ਸਨ ਅਤੇ ਇਸ ਦੌਰਾਨ ਉਨ੍ਹਾਂ ਥੋੜ੍ਹਾ ਘੁੰਮਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਬਾਰਡਰ ਵੇਖਣ ਦੀ ਚਾਅ ਵਿਚ ਗਲਤੀ ਨਾਲ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਏ। ਉਨ੍ਹਾਂ ਕਿਹਾ ਕਿ ਬੀਐੱਸਐਫ ਅਧਿਕਾਰੀਆਂ ਨੇ ਸਾਨੂੰ ਕਿਹਾ ਕਿ ਤੁਸੀਂ ਭਾਰਤ ਦੀ ਸਰਹੱਦ ਵਿੱਚ ਦਾਖ਼ਲ ਹੋ ਗਏ ਤੁਹਾਨੂੰ ਪੁਛਗਿੱਛ ਤੋਂ ਬਾਅਦ ਛੱਡ ਦਿੱਤਾ ਜਾਵੇਗਾ ਤੇ ਬੀਐਸਐਫ ਅਧਿਕਾਰੀਆਂ ਨੇ ਸਾਨੂੰ ਜੇਲ੍ਹ ਵਿੱਚ ਭੇਜ ਦਿੱਤਾ ਤੇ ਸਾਨੂੰ ਤਿੰਨ ਸਾਲ ਦੀ ਸਜ਼ਾ ਹੋਈ।

ਪਾਕਿ ਨਾਗਰਿਕਾਂ ਨੇ ਕਿਹਾ ਕਿ ਉਹ ਆਪਣੀ ਸਜ਼ਾ ਪੂਰੀ ਕਰਕੇ ਆਪਣੇ ਵਤਨ ਪਾਕਿਸਤਾਨ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਜੇਲ੍ਹਾਂ ਦੇ ਵਿੱਚ ਕਈ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਜਿਹੜੇ ਦਿਮਾਗ਼ੀ ਸੰਤੁਲਨ ਵੀ ਖੋਹ ਬੈਠੇ ਹਨ ਸਾਡੀ ਦੋਵਾਂ ਸਰਕਾਰਾਂ ਅੱਗੇ ਅਪੀਲ ਹੈ ਕਿ ਇੰਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਘਰਾਂ ਵਿਚ ਵਾਪਸ ਭੇਜਿਆ ਜਾਵੇ। ਇੰਨ੍ਹਾਂ ਪਾਕਿ ਨਾਗਰਿਕਾਂ ਵਿੱਚੋਂ ਦੋ ਸਕੇ ਸਾਂਢੂ ਹਨ। ਮੁਹੰਮਦ ਸੈਫ ਤੇ ਮੁਹੰਮਦ ਲਤੀਫ਼ ਦੋਵਾਂ ਨੂੰ ਤਿੰਨ ਸਾਲ ਦੀ ਸਜ਼ਾ ਹੋਈ ਸੀ ਅਤੇ ਅਦਨਾਨ ਅਲੀ ਡੇਢ ਸਾਲ ਦੀ ਸਜ਼ਾ ਕੱਟ ਕੇ ਆਪਣੇ ਵਤਨ ਪਾਕਿਸਤਾਨ ਜਾ ਰਿਹਾ ਹੈ।

ਉੱਥੇ ਹੀ ਇਸ ਮੌਕੇ ਪ੍ਰੋਟੋਕੋਲ ਅਧਿਕਾਰੀ ਅਰੁਣਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤਿੰਨ ਪਾਕਿਸਤਾਨੀ ਕੈਦੀ ਰਿਹਾਅ ਕੀਤੇ ਗਏ ਹਨ ਜਿਹੜੇ ਪਾਕਿਸਤਾਨ ਦੀ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖ਼ਲ ਹੋ ਗਏ ਸਨ। ਉਨ੍ਹਾਂ ਕਿਹਾ ਕਿ ਆਪਣੀ ਸਜ਼ਾ ਪੂਰੀ ਕਰਕੇ ਆਪਣੇ ਵਤਨ ਵਾਪਸ ਜਾ ਰਹੇ ਹਨ।

ਇਹ ਵੀ ਪੜ੍ਹੋ:ਜਥੇਦਾਰ ਦੇ ਹਥਿਆਰਾਂ ਵਾਲੇ ਬਿਆਨ ’ਤੇ ਖੜੇ ਹੋਏ ਸਵਾਲ, ਮੰਗਿਆ ਸਪੱਸ਼ਟੀਕਰਨ !

ABOUT THE AUTHOR

...view details