ਪੰਜਾਬ

punjab

ETV Bharat / state

ਸਰਕਾਰ ਨੂੰ ਲਾਅ ਐਂਡ ਆਰਡਰ ਦੀ ਸਥਿਤੀ 'ਤੇ ਕਰਨਾ ਚਾਹੀਦਾ ਕੰਟਰੋਲ: ਓਮ ਪ੍ਰਕਾਸ਼ ਸੋਨੀ - ਸੁਧੀਰ ਸੂਰੀ ਦੇ ਸਸਕਾਰ ਉਤੇ ਪਹੁੰਚੇ ਸੁਧੀਰ ਸੂਰੀ

ਪੰਜਾਬ ਵਿੱਚ ਲਾਅ ਐਂਡ ਆਰਡਰ ਫੇਲ੍ਹ (Law and order failure in Punjab) ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਹਿੰਦੂ ਨੇਤਾ ਅਤੇ ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਕੁਮਾਰ ਸੂਰੀ ( Shiv Sena president Sudhir Kumar Suri) ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ। ਸੁਧੀਰ ਕੁਮਾਰ ਸੂਰੀ ਦੀ ਅੰਤਿਮ ਯਾਤਰਾ ਦੇ ਦੌਰਾਨ ਪਹੁੰਚੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Former Deputy Chief Minister Om Prakash Soni) ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ।

Former Deputy Chief Minister Om Prakash Soni
ਓਮ ਪ੍ਰਕਾਸ਼ ਸੋਨੀ

By

Published : Nov 6, 2022, 4:24 PM IST

ਅੰਮ੍ਰਿਤਸਰ:ਪੰਜਾਬ ਵਿੱਚ ਲਗਾਤਾਰ ਹੀ ਲਾਅ ਐਂਡ ਆਰਡਰ ਲਗਾਤਾਰ ਹੀ ਫੇਲ੍ਹ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਤੋਂ ਬਾਅਦ ਹਿੰਦੂ ਨੇਤਾ ਅਤੇ ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ (Hindu leader and Shiv Sena president Sudhir Suri) ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ। ਜਿਸ ਤੋਂ ਬਾਅਦ ਲਗਾਤਾਰ ਹੀ ਉਨ੍ਹਾਂ ਦੇ ਵਿਧਾਇਕ ਹੀ ਪੁਲਿਸ ਪ੍ਰਸ਼ਾਸਨ ਉੱਤੇ ਸਵਾਲ ਖੜ੍ਹੇ ਕਰਦੇ ਹੋਏ ਨਜ਼ਰ ਆ ਰਹੇ ਹਨ।

Former Deputy Chief Minister Om Prakash Soni

ਉਥੇ ਹੀ ਅੱਜ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦੀ ਅੰਤਿਮ ਯਾਤਰਾ ਦੇ ਦੌਰਾਨ ਪਹੁੰਚੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ (Former Deputy Chief Minister Om Prakash Soni) ਲਿਆ। ਉਨ੍ਹਾਂ ਨੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਜੋ ਲਾਅ ਐਂਡ ਆਰਡਰ ਬਣਾਇਆ ਗਿਆ ਹੈ। ਉਹ ਸਰਾਸਰ ਫੇਲ੍ਹ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਇਸ ਉਤੇ ਜ਼ਰੂਰ ਕੋਈ ਨਾ ਕੋਈ ਕੰਟਰੋਲ ਕੀਤਾ ਜਾਵੇ ਕਿਉਂਕਿ ਜੋ ਹਾਲਾਤ 1984 ਵਿੱਚ ਹੋਏ ਸਨ ਨਹੀਂ ਤਾਂ ਉਸੇ ਤਰ੍ਹਾਂ ਦੇ ਹਾਲਾਤ ਪੈਦਾ ਹੁੰਦੇ ਹੋਏ ਨਜ਼ਰ ਆ ਰਹੇ ਹਨ। ਉਹ ਵੀ ਜਨਤਾ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਸਾਰਿਆਂ ਨੂੰ ਸੰਜਮ ਰੱਖਣਾ ਚਾਹੀਦਾ ਹੈ ਤਾਂ ਜੋ ਕਿ ਪੰਜਾਬ ਦੇ ਅਮਨ ਕਾਨੂੰਨ ਨੂੰ ਬਹਾਲ ਰਹਿ ਸਕੇ।

ਉੱਥੇ ਹੀ ਅੱਗੇ ਬੋਲਦੇ ਹੋਏ ਸੋਨੀ ਨੇ ਕਿਹਾ ਕਿ ਸੁਧੀਰ ਕੁਮਾਰ ਸੂਰੀ ਦੇ ਲੱਖ ਵਖਰੇਵੇਂ ਕਿਸੇ ਨਾਲ ਹੋ ਸਕਦੇ ਹਨ ਪਰ ਕਿਸੇ ਦੀ ਵੀ ਜਾਨ ਜਾਣਾ ਬਹੁਤ ਮੰਦਭਾਗਾ ਹੈ ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੂੰ ਜ਼ਰੂਰ ਇਸ ਉੱਤੇ ਕੋਈ ਨਾ ਕੋਈ ਸਟੈਂਡ ਸਾਫ ਕਰਨਾ ਪਵੇਗਾ।

ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੁਝ ਮਹੀਨਿਆਂ ਪਹਿਲਾਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਆਲਾ ਦਾ ਕਤਲ ਹੋਇਆ ਸੀ ਅਤੇ ਉਸ ਵੇਲੇ ਵੀ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਨੂੰ ਘਟਾਇਆ ਗਿਆ ਸੀ ਉੱਥੇ ਹੀ ਪੰਜਾਬ ਵਿੱਚ ਲਗਾਤਾਰ ਹੀ ਮਾਹੌਲ ਤਣਾਅਪੂਰਨ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਇਕ ਹਿੰਦੂ ਨੇਤਾ ਦਾ ਕਤਲ ਹੋ ਜਾਣਾ ਜ਼ਰੂਰ ਸਰਕਾਰ ਉੱਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦਾ ਹੈ।

ਦੂਸਰੇ ਪਾਸੇ ਪੰਜਾਬ ਦੇ ਵਿਧਾਇਕ ਖ਼ੁਦ ਵੀ ਇਹ ਮੰਨ ਰਹੇ ਹਨ ਕਿ ਪੰਜਾਬ ਪੁਲਿਸ ਦਾ ਫੇਲੀਅਰ ਹੈ ਅਤੇ ਹੁਣ ਉਹਨਾਂ ਦੇ ਆਪੋਜੀਸ਼ਨ ਲੀਡਰ ਕਹਿ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਇਸ ਦਾ ਜਵਾਬ ਦੇ ਸਕਦੇ ਹਨ ਹੋਰ ਕੋਈ ਨਹੀਂ ਹੁਣ ਵੇਖਣਾ ਹੋਵੇਗਾ ਕਿ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਜੋ ਨੌਜਵਾਨ ਸੰਦੀਪ ਉਰਫ ਸਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਉਸ ਵੱਲੋਂ ਹੋਰ ਕੀ ਖੁਲਾਸੇ ਹੁੰਦੇ ਹਨ।

ਇਹ ਵੀ ਪੜ੍ਹੋ:-Sudhir Suri Murder Case Updates: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕੀਤਾ ਸਸਕਾਰ

ABOUT THE AUTHOR

...view details