ਅੰਮ੍ਰਿਤਸਰ:ਪੰਜਾਬ ਭਰ ਵਿਚ ਕਿਸਾਨ (Farmers) ਜਥੇਬੰਦੀਆਂ ਵੱਲੋਂ ਰੇਲ ਰੋਕਣ ਦਾ ਐਲਾਨ ਕੀਤਾ ਗਿਆ ਸੀ।ਜਿਸ ਦੇ ਤਹਿਤ ਕਿਸਾਨਾਂ ਵੱਲੋਂ ਰੇਲਾਂ ਰੋਕੀਆ ਗਈਆ ਹਨ ਅਤੇ ਯਾਤਰੀ ਰੇਲਵੇ ਸਟੇਸ਼ਨ ਤੇ ਪੁੱਜੇ ਸਨ। ਇਕ ਸੂਬੇ ਤੋਂ ਦੂਜੇ ਸੂਬੇ ਵਿਚ ਜਾਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯਾਤਰੀਆਂ ਦਾ ਕਹਿਣਾ ਸੀ ਕਿ ਕਿਸਾਨੀ ਅੰਦੋਲਨ (movement) ਬਿਲਕੁਲ ਜਾਇਜ਼ ਹੈ ਪਰ ਸਰਕਾਰ ਨੂੰ ਵੀ ਲੋਕਾਂ ਦੀ ਮੁਸ਼ਕਿਲਾਂ ਵੱਲ ਧਿਆਨ ਦੇਣਾ ਚਾਹੀਦਾ ਕਿਉਂਕਿ ਆਏ ਦਿਨ ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕਈ ਵਾਰੀ ਰੇਲਾਂ ਰੋਕੀਆ ਗਈਆ ਹਨ।
ਉਨ੍ਹਾਂ ਸਰਕਾਰ ਨੂੰ ਕਿਹਾ ਕਿ ਸਰਕਾਰ ਇਸ ਗੱਲ ਵੱਲ ਵੀ ਧਿਆਨ ਦੇਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰੇ ਤਾਂ ਜੋ ਲੋਕ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨ।ਯਾਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੇਤੀ ਕਾਲੇ ਕਾਨੂੰਨ ਰੱਦ ਕੀਤੇ ਜਾਣ।