ਅੰਮ੍ਰਿਤਸਰ: ਪੰਜਾਬ ਦੇ ਰਾਜਪਾਲ (Governor of Punjab) ਬਨਵਾਰੀਲਾਲ ਪੁਰੋਹਿਤ ਨੇ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਸਰਹੱਦੀ ਜ਼ਿਲ੍ਹੇ (Border districts) ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਕਈ ਮੀਟਿੰਗਾਂ ਕੀਤੀਆਂ। ਇਸ ਮੀਟਿੰਗ ਵਿੱਚ ਬੀ.ਐੱਸ.ਐੱਫ, ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ, ਨੈਸਨਲ ਇਨਵੈਸਟੀਗੇਸਨ ਏਜੰਸੀ, ਫੌਜ ਦੀ ਮਿਲਟਰੀ ਇੰਟੈਲੀਜੈਂਸ ਸਮੇਤ ਕੇਂਦਰ ਸਰਕਾਰ ਦੀਆਂ ਵਿਭਿੰਨ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ, ਡਿਪਟੀ ਕਮਿਸਨਰ ਅਤੇ ਐੱਸ.ਐੱਸ.ਪੀ. ਹਾਜ਼ਰ ਸਨ।
ਇਸ ਮੀਟਿੰਗ ਵਿੱਚ ਸਰਹੱਦੀ ਜ਼ਿਲ੍ਹੇ ਨਾਲ ਸਬੰਧਤ ਰਾਸ਼ਟਰੀ ਸੁਰੱਖਿਆ (National security related to the border district) ਨੂੰ ਪ੍ਰਭਾਵਿਤ ਕਰਨ ਵਾਲੇ ਪ੍ਰਮੁੱਖ ਮੁੱਦਿਆਂ ਨੂੰ ਉਠਾਇਆ ਗਿਆ ਅਤੇ ਸਾਰੀਆਂ ਏਜੰਸੀਆਂ ਨਾਲ ਵਿਸਥਾਰਤ ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਰਾਜਪਾਲ ਨੇ ਅੰਮ੍ਰਿਤਸਰ ਅਤੇ ਤਰਨਤਾਰਨ (Amritsar and Tarn Taran) ਜ਼ਿਲ੍ਹੇ ਦੇ ਸਰਪੰਚਾਂ ਅਤੇ ਜ਼ਿਲ੍ਹੇ ਦੇ ਹੋਰ ਪ੍ਰਮੁੱਖ ਨਾਗਰਿਕਾਂ ਨਾਲ ਮੀਟਿੰਗ ਨੂੰ ਸੰਬੋਧਨ ਕੀਤਾ, ਇਸ ਉਪਰੰਤ ਉਹਨਾਂ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ।
ਰਾਜਪਾਲ ਸਰਹੱਦੀ ਹਲਕਿਆਂ ਵਿੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਰਾਜਪਾਲ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਸੀਮਾ ਸੁਰੱਖਿਆ ਬਲਾਂ ਦੀਆਂ ‘ਅੱਖਾਂ ਅਤੇ ਕੰਨ’ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨਾਂ ਰਾਹੀਂ ਹਥਿਆਰ ਅਤੇ ਗੋਲਾ ਬਾਰੂਦ ਸੁੱਟਣ ਦੀਆਂ ਪਿਛਲੀਆਂ ਘਟਨਾਵਾਂ ਕਾਰਨ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲ ਆਪਣੀ ਭੂਮਿਕਾ ਨਿਭਾਅ ਰਹੇ ਹਨ, ਪਰ ਸਥਾਨਕ ਤੌਰ ‘ਤੇ ਉਪਲਬਧ ਖੁਫ਼ਿਆ ਜਾਣਕਾਰੀ ਅਤੇ ਸਹਿਯੋਗ ਸੂਬੇ ਵਿੱਚ ਹਥਿਆਰਾਂ ਅਤੇ ਨਸੀਲੇ ਪਦਾਰਥਾਂ ਦੀ ਆਮਦ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਹਥਿਆਰਾਂ ਦੀ ਤਸਕਰੀ ਦੇ ਖਤਰੇ ਦਾ ਸਿਕਾਰ ਹਨ। ਇਸ ਲਈ, ਇਹ ਲਾਜ਼ਮੀ ਹੈ ਕਿ ਸੂਬੇ ਅਤੇ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਦੇ ਹਿੱਤ ਵਿੱਚ, ਲੋਕ ਸੀਮਾ ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਅਤੇ ਆਪਣੇ ਖੇਤਰ ਵਿੱਚ ਕਿਸੇ ਵੀ ਸੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਸੂਚਨਾ ਦੇਣ। ਉਨ੍ਹਾਂ ਲੋਕਾਂ ਨੂੰ ਇਲਾਕੇ ਵਿੱਚ ਨਸਿਆਂ ਦੀ ਤਸਕਰੀ ਨੂੰ ਰੋਕਣ ਲਈ ਸਥਾਨਕ ਪ੍ਰਸਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਆਮਦ ਕਿਸੇ ਜੰਗ ਤੋਂ ਘੱਟ ਨਹੀਂ, ਇਹ ਪੰਜਾਬ ਦੇ ਲੋਕਾਂ ‘ਤੇ ਘਾਤਕ ਹਮਲਾ ਹੈ।
ਇਹ ਵੀ ਪੜ੍ਹੋ:50-60 ਏਕੜ ਫਸਲ ਸੜ ਕੇ ਸੁਆਹ, ਕਿਸਾਨਾਂ ਨੇ ਬਿਜਲੀ ਵਿਭਾਗ ’ਤੇ ਚੁੱਕੇ ਸਵਾਲ