ਪੰਜਾਬ

punjab

ETV Bharat / state

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਿਗਰੀ ਵੰਡ ਸਮਾਰੋਹ 'ਚ ਕੀਤੀ ਸ਼ਿਰਕਤ - punjab news

ਅੰਮ੍ਰਿਤਸਰ ਦੇ ਨਿੱਜੀ ਕਾਲਜ ਦੇ ਡਿਗਰੀ ਵੰਡ ਸਮਾਰੋਹ ਵਿੱਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਿਰਕਤ ਕੀਤੀ।

ਡਿਗਰੀ ਵੰਡ ਸਮਾਰੋਹ

By

Published : Apr 21, 2019, 8:44 PM IST

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡਿਗਰੀ ਵੰਡ ਸਮਾਰੋਹ 'ਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣੇ 'ਤੇ ਲੱਗੇ ਦੋਸ਼ਾਂ ਦਾ ਸਪੱਸ਼ਟੀਕਰਨ ਦਿੱਤਾ।

ਵੀਡੀਓ

ਭਾਈ ਬਲਬੀਰ ਸਿੰਘ ਅਰਦਾਸੀਏ ਵੱਲੋਂ ਕੀਤੀ ਗਈ ਟਿੱਪਣੀ 'ਤੇ ਗੋਵਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਿਸੇ ਵੀ ਵਿਸ਼ੇਸ਼ ਪਰਿਵਾਰ ਦੇ ਲਈ ਸ੍ਰੀ ਹਰਿਮੰਦਿਰ ਸਾਹਿਬ 'ਚ ਵਿਸ਼ੇਸ਼ ਤਰ੍ਹਾਂ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਇਹ ਸਾਰਾ ਕੁਝ ਰਾਜਨੀਤੀ ਕਰਕੇ ਹੈ ਬਸ ਲੋਕਾਂ ਦੀ ਅਫ਼ਵਾਹ ਹੀ ਹੈ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਦੀ ਕੋਈ ਗੱਲ ਹੋਈ ਤੇ ਉਸ ਵਿਰੁੱਧ ਜਾਂਚ ਕਾਰਵਾਈ ਜਾਵੇਗੀ।

ਦੂਜੇ ਪਾਸੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਕਿਹਾ ਕਿ ਸੱਚ ਨੂੰ ਕਦੇ ਛੁਪਾਇਆ ਨਹੀਂ ਜਾ ਸਕਦਾ ਇੱਕ ਦਿਨ ਤਾਂ ਸੱਚ ਸਾਹਮਣੇ ਆ ਹੀ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਾਹੀਦਾ ਹੈ ਕਿ ਜਿਹਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ABOUT THE AUTHOR

...view details