ਪੰਜਾਬ

punjab

By

Published : Oct 7, 2020, 12:33 PM IST

Updated : Oct 7, 2020, 1:08 PM IST

ETV Bharat / state

ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਜੀ ਦਾ ਦਿਹਾਂਤ

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਬੁੱਧਵਾਰ ਨੂੰ ਯਾਨੀ ਕਿ ਅੱਜ ਦਿਹਾਂਤ ਹੋ ਗਿਆ ਹੈ।

ਫ਼ੋਟੋ
ਫ਼ੋਟੋ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਬੁੱਧਵਾਰ ਨੂੰ ਯਾਨੀ ਕਿ ਅੱਜ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਤੀ।

ਵੀਡੀਓ
ਫ਼ੋਟੋ

ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਦਿਹਾਂਤ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਪ੍ਰਗਟਿਆ ਤੇ ਕਿਹਾ ਕਿ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਪੂਰੀ ਸਿੱਖ ਕੌਮ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਅਕਾਲ ਪੁਰਖ ਨੂੰ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ਣ ਦੀ ਅਰਦਾਸ ਕੀਤੀ।

ਵੀਡੀਓ

ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣਾ ਉੱਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਆਪਣਾ ਦੁੱਖ ਪ੍ਰਗਟ ਕੀਤਾ।

ਬਿਕਰਮ ਮਜੀਠੀਆ ਨੇ ਵੀ ਟਵਿਟਰ ਉੱਤੇ ਟਵੀਟ ਕਰਕੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣਾ ਉੱਤੇ ਦੁੱਖ ਪ੍ਰਗਟ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਅਕਾਲ ਪੁਰਖ ਨੂੰ ਅਰਦਾਸ ਕੀਤੀ ਕਿ ਨੇਕ ਰੂਹ ਨੂੰ ਆਪਣੇ ਚਰਨੀਂ ਲਾਉਣ।

Last Updated : Oct 7, 2020, 1:08 PM IST

ABOUT THE AUTHOR

...view details