ਅੰਮ੍ਰਿਤਸਰ : ਬੀਤੇ ਦਿਨੀਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਵੀਡੀਓ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਲਾਇਆ ਹੈ ਜਿਹੜੇ ਲੋਕਾਂ ਉਤੇ ਕੇਸ ਦਰਜ ਕੀਤਾ ਹੈ, ਜਿਨ੍ਹਾਂ ਨੂੰ ਫੜ ਕੇ ਬਾਹਰਲੀਆਂ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ, ਉਨ੍ਹਾਂ ਲਈ ਕਾਨੂੰਨੀ ਚਾਰਾਜ਼ੋਈ ਕਰਨ ਲਈ ਸ਼੍ਰੋਮਣੀ ਕਮੇਟੀ ਵਕੀਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਹੋਰ ਪੰਥ ਦਰਦੀਆਂ ਦੀ ਅਪੀਲ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਕੁਝ ਨੌਜਵਾਨਾਂ ਨੂੰ ਛੱਡਿਆ ਵੀ ਗਿਆ ਹੈ।
ਨੌਜਵਾਨਾਂ ਉਤੇ ਲੱਗੀਆਂ ਧਾਰਾਵਾਂ ਦਾ ਅਦਾਲਤ ਕਰੇਗੀ ਫੈਸਲਾ :ਪੱਤਰਕਾਰ ਵੱਲੋਂ ਪੁੱਛੇ ਗਏ ਸਵਾਲ ਉਤੇ ਬੋਲਦਿਆਂ ਗਰੇਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਜਿਨ੍ਹਾਂ ਨੌਜਵਾਨਾਂ ਉਤੇ ਸਰਕਾਰ ਵੱਲੋਂ ਐੱਨਐੱਸਏ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਏ ਹਨ, ਇਸਦਾ ਫੈਸਲਾ ਆਉਣ ਵਾਲੇ ਦਿਨਾਂ ਵਿੱਚ ਕੋਰਟ ਕਰੇਗੀ ਜਿਹੜੇ ਉਹਨਾਂ ਤੇ ਦੋਸ਼ ਲਗਾਏ ਗਏ ਹਨ ਉਹ ਦੋਸ਼ ਕਿੰਨੇ ਸੱਚੇ ਹਣ ਕਿੰਨੇ ਝੂਠੇ ਹਨ, ਇਹ ਕੋਰਟ ਹੀ ਫੈਸਲਾ ਕਰੇਗੀ। ਜਿਹੜਾ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਦੇਣ ਦੀ ਗੱਲ ਹੈ ਉਹ ਫੈਸਲਾ ਸ਼੍ਰੋਮਣੀ ਕਮੇਟੀ ਹੀ ਕਰੇਗੀ ਫਿਰ ਚਾਹੇ ਉਹ ਅੰਮ੍ਰਿਤਪਾਲ ਸਿੰਘ ਹੋਵੇ ਜਾਂ ਕੋਈ ਹੋਰ ਨੌਜਵਾਨ।
ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਜਥੇਦਾਰ ਸਾਹਿਬਾਨ ਕੋਲ :ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਕੋਲ ਹੈ। ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਸਾਹਿਬ ਕੋਲ ਮੰਗ ਕੀਤੀ ਹੈ ਕਿ ਸਰਬੱਤ ਖਾਲਸਾ ਬੁਲਾਇਆ ਜਾਵੇ, ਪਰ ਇਹ ਫੈਸਲਾ ਜਥੇਦਾਰ ਦਾ ਹੈ, ਜੇਕਰ ਉਨ੍ਹਾਂ ਨੂੰ ਸਰਬੱਤ ਖਾਲਸਾ ਬੁਲਾਉਣ ਦੀ ਲੋੜ ਪਵੇਗੀ ਤਾਂ ਉਹ ਜ਼ਰੂਰ ਇਹ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪਿਹਲਾਂ ਕਿਸ ਨੇ ਸਰਬੱਤ ਖਾਲਸਾ ਬੁਲਾਇਆ ਉਸਦੇ ਜੱਥੇਦਾਰ ਕੌਣ ਬਣੇ ਮੈਂ ਉਹ ਗੱਲ ਨਹੀਂ ਕਰਨਾ ਚਾਹੁੰਦਾ।
ਇਹ ਵੀ ਪੜ੍ਹੋ :Sarbat Khalsa: ਆਖਿਰ ਕੀ ਹੁੰਦਾ ਹੈ ਸਰਬੱਤ ਖ਼ਾਲਸਾ, ਜਥੇਦਾਰ ਨੂੰ ਕਿਉਂ ਕੀਤੀ ਜਾ ਰਹੀ ਸਰਬੱਤ ਖਾਲਸਾ ਸੱਦਣ ਦੀ ਅਪੀਲ, ਪੜ੍ਹੋ ਪੂਰਾ ਇਤਿਹਾਸ