ਅੰਮ੍ਰਿਤਸਰ: ਦੁਬਈ 'ਚ ਸਪੈਸ਼ਲ ਬੱਚਿਆਂ ਦੀਆਂ ਓਲੰਪਿਕ ਖੇਡਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਖੇਡਾਂ 'ਚ ਅੰਮ੍ਰਿਤਸਰ ਦੇ 2 ਬੱਚੇ ਹਿੱਸਾ ਲੈਣਗੇ। ਜਿਨ੍ਹਾਂ ਨੂੰ ਸਨਿੱਚਰਵਾਰ ਗੁਰਜੀਤ ਸਿੰਘ ਔਜਲਾ ਤੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਸਨਮਾਨਤ ਕੀਤਾ ਗਿਆ।
ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਜੇਲ੍ਹ ਜਾਣ ਦਾ ਡਰ ਸਤਾ ਰਿਹੈ: ਗੁਰਜੀਤ ਸਿੰਘ ਔਜਲਾ - ਗੁਰਜੀਤ ਸਿੰਘ ਔਜਲਾ
ਦੁਬਈ 'ਚ ਹੋਣ ਵਾਲੀਆਂ ਖੇਡਾਂ 'ਚ ਖੇਡਣਗੇ ਅੰਮ੍ਰਿਤਸਰ ਦੇ 2 ਖਿਡਾਰੀ। ਉਨ੍ਹਾਂ ਨੂੰ ਸਨਮਾਨਤ ਕਰਨ ਪੁੱਜੇ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ। ਗੁਰਜੀਤ ਸਿੰਘ ਔਜਲਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਧੇ ਨਿਸ਼ਾਨੇ
ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਜੇਲ੍ਹ ਜਾਣ ਦਾ ਡਰ ਸਤਾ ਰਿਹਾ ਹੈ। ਇਹੀ ਕਾਰਨ ਹੈ ਕਿ ਉਹ ਲੋਕਾਂ ਦੀ ਹਮਦਰਦੀ ਹਾਸਲ ਕਰਨ ਦਾ ਡਰਾਮਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਨੂੰ ਡਰਾਮਾ ਨਾ ਕਰਦੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਦੀ ਸਲਾਹ ਦਿੱਤੀ ਹੈ। ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ 'ਚ ਜੁਟੀ ਐੱਸਆਈਟੀ ਆਪਣਾ ਕੰਮ ਕਰ ਰਹੀ ਹੈ ਅਤੇ ਜਾਂਚ 'ਚ ਕਈ ਤੱਥ ਸਾਹਮਣੇ ਲੈ ਕੇ ਆਈ ਹੈ। ਇਹੀ ਕਾਰਨ ਹੈ ਕਿ ਸਾਬਕਾ ਮੁੱਖ ਮੰਤਰੀ ਘਬਰਾਏ ਹੋਏ ਹਨ।