ਅੰਮ੍ਰਿਤਸਰ: ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ (Congress MP Gurjeet Singh Aujla) ਵੱਲੋਂ ਇੱਕ ਪੁਲ ਦਾ ਨੀਂਹ ਪੱਥਰ ਰੱਖਣ ਲਈ ਲੋਹਾਰਕਾ ਰੋਡ ਪਹੁੰਚੇ। ਜਿੱਥੇ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਘਟਾਉਣ ਦੇ ਲਈ ਪੁਲ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲ ਬਣਨ ਨਾਲ ਜਿੱਥੇ ਟ੍ਰੈਫਿਕ ਘੱਟ ਹੋਵੇਗੀ, ਉੱਥੇ ਹੀ ਲੋਕਾਂ ਨੂੰ ਵੀ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਵੀ ਨਿਸ਼ਾਨੇ ਸਾਧੇ ਹਨ।
ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਭ੍ਰਿਸ਼ਟਾਰੀ ਲੀਡਰ ਹੈ, ਜੋ ਪੰਜਾਬ (Punjab) ਦੇ ਲੋਕਾਂ ਦੇ ਪੈਸੇ ਨਾਲ ਆਪਣੇ ਵਾਪਰ ਕਰਦਾ ਹੈ।
ਨਵੇਂ ਖੇਤੀ ਕਾਨੂੰਨਾਂ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਮਿਲੀ ਭੁਗਤ ਨਾਲ ਕੇਂਦਰ ਸਰਕਾਰ (Central Government) ਨੇ ਤਿੰਨ ਨਵੇਂ ਖੇਤੀ ਕਾਨੂੰਨ ਬਣਾ ਹਨ, ਜੋ ਕਿਸਾਨ ਮਾਰੂ ਕਾਨੂੰਨ ਹਨ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਕੁਰਸੀ ਦੇ ਲਾਲਚ ਵਿੱਚ ਆ ਕੇ ਕੇਂਦਰ ਸਰਕਾਰ (Central Government) ਨਾਲ ਮਿਲ ਕੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਰਣਨੀਤੀ ਤਿਆਰ ਕੀਤੀ ਸੀ।