ਅੰਮ੍ਰਿਤਸਰ: ਸੂਬੇ ਵਿੱਚ ਝੋਨੇ ਦੀ ਕਟਾਈ ਲਗਭਗ ਸ਼ੁਰੂ ਹੋ ਚੁੱਕੀ ਹੈ। ਝੋਨਾ ਮੰਡੀਆਂ ਵਿੱਚ ਆਉਣਾ ਸ਼ੁਰੂ ਹੋ ਗਿਆ ਹੈ। ਇਸੇ ਦੇ ਚੱਲਦਿਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਝੋਨੇ ਦੀ ਫਸਲ ਦੀ ਆਮਦ ਦੇ ਚੱਲਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਗੁਰਜੀਤ ਔਜਲਾ ਦੀ ਕਿਸਾਨਾਂ ਨੂੰ ਸਲਾਹ, ਕਿਸਾਨ ਮੰਡੀਆਂ 'ਚ ਝੋਨਾ ਸੁੱਕਾ ਲੈ ਕੇ ਆਉਣ
ਗੁਰਜੀਤ ਔਜਲਾ ਨੇ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਝੋਨੇ ਦੀ ਫਸਲ ਦੀ ਆਮਦ ਦੇ ਚੱਲਦਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਆਪਣੀ ਫਸਲ ਲੈ ਕੇ ਪਹੁੰਚੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਵਢਾਈ ਵੇਲੇ ਕਿਸਾਨ ਜਲਦਬਾਜ਼ੀ ਨਾ ਕਰਨ, ਕਿਉਕਿ ਜਲਦਬਾਜ਼ੀ ਵਿੱਚ ਕਿਸਾਨ ਕਈ ਵਾਰ ਆਪਣੀ ਹਰੀ ਫਸਲ ਮੰਡੀ ਵਿੱਚ ਲੈ ਕੇ ਪਹੁੰਚ ਜਾਂਦੇ ਹਨ, ਜਿਸ ਨਾਲ ਨਮੀ ਦੀ ਸਮੱਸਿਆਂ ਆ ਜਾਂਦੀ ਹੈ। ਜਿਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ।
ਝੋਨੇ ਦੀ ਫਸਲ ਮੰਡੀ ਲਿਆਉਣ ਸਮੇਂ ਕਿਸਾਨਾਂ ਨੂੰ ਕਈ ਘੰਟੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨ ਦੇ ਬਾਰੇ ਉਨ੍ਹਾਂ ਕਿਹਾ ਕਿ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਆਉਣ ਵਾਸਤੇ ਕਿਸਾਨਾਂ ਕੋਲ ਇੱਕੋ-ਇੱਕ ਰਾਸਤਾ ਹੈ, ਜਿਸ ਦੇ ਚਲਦੇ ਉਨ੍ਹਾਂ ਨੂੰ ਸ਼ਹਿਰ ਦੇ ਅੰਦਰੋਂ ਜਾਣਾ ਪੈਦਾ ਹੈ। ਜਿਸ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਹੈ। ਜਿਸ ਕਰਕੇ ਜਲਦ ਹੀ 3 ਰੇਲਵੇ ਫਾਟਕਾ 'ਤੇ ਪੁੱਲ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।