ਅੰਮ੍ਰਿਤਸਰ:ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਦੇਸ਼ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅਜਨਾਲਾ ਵਿਖੇ ਬੱਚਿਆਂ ਨੂੰ ਪ੍ਰਚਾਰਕ ਬਲਕਾਰ ਸਿੰਘ ਵੱਲੋਂ ਇਕ ਹਫ਼ਤੇ ਦਾ ਗੁਰਮਤਿ ਸਿਖਲਾਈ ਕੈਂਪ (Gurmat Training Camp) ਲਗਾਇਆ ਗਿਆ।
ਇਸ ਕੈਂਪ ਵਿਚ ਬੱਚਿਆਂ ਨੂੰ ਸਿੱਖੀ ਧਰਮ ਨਾਲ ਸੰਬੰਧਿਤ ਸਿੱਖਿਆ ਦਿੱਤੀ ਗਈ।ਜਿਸ ਵਿੱਚ ਵੱਖ ਵੱਖ ਧਰਮਾਂ ਦੇ ਬੱਚਿਆਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ, ਗੁਰਇਤਿਹਾਸ, ਸਿੱਖ ਰਹਿਤ ਮਰਿਆਦਾ, ਗੁਰਮਤਿ ਸਿਧਾਂਤਾਂ ਅਤੇ ਵਾਤਾਵਰਣ ਦੀ ਸਮੱਸਿਆ ਤੋਂ ਜਾਣੂ ਕਰਵਾਇਆ।
ਕੈਂਪ ਤੋਂ ਬਾਅਦ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ, ਮੈਡਲ ਸਰਟੀਫਿਕੇਟ ਤੇ ਫਰੀ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ।
ਕੈਂਪ ਵਿਚ ਆਏ ਬੱਚਿਆਂ ਨੂੰ ਸਿੱਖੀ ਸਿਧਾਤਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਚੰਗਾ ਆਦਰਸ਼ ਜੀਵਨ ਜਿਉਣ ਦੀ ਸੇਧ ਦਿੱਤੀ ਗਈ।ਕੈਂਪ ਦੇ ਬਾਰੇ ਭਾਲਈ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਕੈਂਪ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਨਾਲ ਸਿੱਖੀ ਦੀ ਫੁਲਵਾੜੀ ਨੂੰ ਵਧਾਇਆ ਜਾ ਰਿਹਾ ਹੈ।