ਅੰਮ੍ਰਿਤਸਰ:ਮੀਰੀ-ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਨੇ। ਸੰਗਤ ਵੱਲੋਂ ਗੁਰੂ ਘਰ ਦੇ ਦਰਸ਼ਣ- ਦੀਦਾਰ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਗੁਰੂ ਘਰ ਵਿੱਚ ਜਲੋ ਸਾਹਿਬ ਵੀ ਸਜਾਏ ਜਾਣਗੇ ਅਤੇ ਰਾਤ ਨੂੰ ਦੀਪਮਾਲਾ ਤੋਂ ਇਲਾਵਾ ਅਲੌਕਿਕ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਗੁਰਤਾਗੱਦੀ ਦਿਵਸ - ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅੱਜ ਗੁਰੂ ਘਰ ਵਿੱਚ ਜਲੋ ਸਹਿਬ ਸਜਾਏ ਜਾਣਗੇ। ਉਨ੍ਹਾਂ ਕਿਹਾ ਰਾਤ ਨੂੰ ਦੀਪਮਾਲਾ ਅਤੇ ਅਲੌਕਿਕ ਆਤਿਸ਼ਬਾਜ਼ੀ ਵੀ ਹੋਵੇਗੀ ।

ਸੰਗਤ ਵਿੱਚ ਪਿਆਰ ਅਤੇ ਭਾਈਚਾਰਾ: ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਰੀ-ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹ ਅਰਜ ਕੀਤੀ ਦੇਸ਼-ਵਿਦੇਸ਼ਾਂ ਵਿੱਚ ਵਸਦੀ ਸੰਗਤ ਵਿੱਚ ਪਿਆਰ ਅਤੇ ਭਾਈਚਾਰਾ ਬਣਿਆ ਰਹੇ।
- ‘ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ’
- Jalandhar Bypoll Result: ਅੱਜ ਆਉਣਗੇ ਜਲੰਧਰ ਲੋਕਸਭਾ ਜਿਮਨੀ ਚੋਣ ਦੇ ਨਤੀਜੇ, ਸੱਤਾਧਾਰੀ ਧਿਰ ਲਈ ਵੱਡੀ ਚੁਣੌਤੀ
- Jalandhar Bypoll results Live Updates: ਜਲੰਧਰ ਜਿਮਨੀ ਚੋਣ ਦੇ ਨਤੀਜੇ, ਕਰੀਬ 4 ਲੱਖ ਵੋਟਾਂ ਦੀ ਗਿਣਤੀ ਹੋਈ ਪੂਰੀ
ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ: ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ਉੱਤੇ ਹੋਈ। ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ ਅਤੇ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੰਮ੍ਰਿਤ ਛੱਕ ਕੇ ਸਾਰੇ ਗੁਰੂ ਵਾਲੇ ਬਣੋ । ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ। ਐੱਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਅਤੇ ਪੀਰੀ ਦੀਆਂ ਪਹਿਨਾਈਆਂ। ਗੁਰੂ ਸਾਹਿਬ ਜੀ ਨੇ ਜਿੰਨੇ ਵੀ ਯੁੱਧ ਲੜੇ ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ। ਉਨ੍ਹਾਂ ਕਿਹਾ ਕਿ ਸਤਿਗੁਰਾਂ ਦੇ ਜਦੋਂ ਵੀ ਗੁਰਤਾ ਦਿਵਸ ਅਤੇ ਪ੍ਰਕਾਸ਼ ਦਿਹਾੜੇ ਹੁੰਦੇ ਹਨ ਤਾਂ ਜਲੋ ਸਾਹਿਬ ਸਜਾਏ ਜਾਂਦੇ ਹਨ। ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ । ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰ ਵਿੱਚ ਆਈਆਂ ਹੋਈਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।