ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੌਰਾਨ ਕਈ ਸਿੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਲੋਕਾਂ ਵੱਲੋਂ ਗਰੀਬਾਂ ਦੀ ਬਾਂਹ ਫੜੀ ਗਈ। ਉੱਥੇ ਹੀ ਧੰਨ ਗੁਰੂ ਰਾਮਦਾਸ ਸੇਵਾ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਗਰੀਬ ਅਤੇ ਬੇਸਹਾਰਾ ਲੋਕਾਂ ਲਈ ਲੰਗਰ ਲਗਾਇਆ ਗਿਆ। ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਰਿਬਨ ਕੱਟਣ ਤੋਂ ਗਰੀਬ ਲੋਕਾਂ ਨੂੰ ਲੰਗਰ ਵੰਡ ਕੇ ਕੀਤੀ ਤੇ ਨਾਲ ਇੱਕ ਇੱਕ ਮਾਸਕ ਵੀ ਦਿੱਤਾ ਗਿਆ।
ਗੁਰੂ ਰਾਮਦਾਸ ਸੇਵਾ ਸੁਸਾਇਟੀ ਹੁਸ਼ਿਆਰਪੁਰ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਬਾਹਰ ਲਗਾਇਆ ਲੰਗਰ
ਗੁਰੂ ਰਾਮਦਾਸ ਸੇਵਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਗਰੀਬ ਅਤੇ ਬੇਸਹਾਰਾ ਲੋਕਾਂ ਲਈ ਲੰਗਰ ਲਗਾਇਆ ਗਿਆ।
ਇਸ ਮੌਕੇ ਪੁਹੰਚੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧੰਨ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਾਲਿਆਂ ਦਾ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਲਈ ਲੰਗਰ ਲਗਾਉਣ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਵੈਨ ਜ਼ਰੂਰਤਮੰਦਾਂ ਨੂੰ ਤਾਜ਼ਾ ਅਤੇ ਵਧੀਆ ਖਾਣਾ ਮੁਹੱਈਆ ਕਰਵਾਏਗੀ।
ਇਸ ਮੌਕੇ ਸੁਸਾਇਟੀ ਦੇ ਮੈਂਬਰ ਬੂਟਾ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਵੀ ਲੰਗਰ ਲਗਾਇਆ ਜਾਂਦਾ ਸੀ ਅਤੇ ਹੁਣ ਉਹ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਵੀ ਰੋਜ਼ਾਨਾ ਹੀ ਵੱਖਰੀ-ਵੱਖਰੀ ਦਾਲ ਸਬਜ਼ੀ ਦਾ ਲੰਗਰ ਲਗਾਉਣਗੇ।