ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਬ੍ਰਿਗੇਡ ਦੀ ਪ੍ਰਧਾਨ ਅਨੁਰਾਧਾ ਭਾਰਗਵ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨੁਰਾਧਾ ਭਾਰਗਵ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਜੋ ਕੌਮ ਨੂੰ ਬਚਾਉਣ ਲਈ ਕੁਰਬਾਨੀ ਦਿੱਤੀ ਹੈ ਉਹ ਕਦੇ ਵੀ ਭੁੱਲਣਯੋਗ ਨਹੀਂ।
ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੂਰੇ ਭਾਰਤ ਦੇ ਸਕੂਲਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਬਾਰੇ ਵਿਦਿਆਰਥੀਆਂ ਨੂੰ ਪੜ੍ਹਾਉਣਾ ਚਾਹੀਦਾ ਹੈ ਤਾਂ ਜੋ ਕਿ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਜੀਵਨੀ ਬਾਰੇ ਜਾਣੂ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਜੋ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਉੱਠੀ ਹੈ ਉਹ ਅਜੇ ਤੱਕ ਮੰਗ ਪੂਰੀ ਨਾ ਹੋਣ 'ਤੇ ਵੀ ਸਾਨੂੰ ਦੁੱਖ ਵੀ ਹੈ ਅਤੇ ਅਸੀਂ ਸਰਕਾਰ ਅੱਗੇ ਅਪੀਲ ਕਰਦੇ ਹਾਂ ਕਿ ਜਲਦ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ।
ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਰਾਸ਼ਟਰਪਤੀ ਤੋਂ ਮੰਗ ਕਰਦਿਆਂ ਕਿ ਰਾਸ਼ਟਰਪਿਤਾ ਦਾ ਦਰਜਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਮਿਲਣਾ ਚਾਹੀਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਬਣੇ ਗੁਰਦੁਆਰਾ ਗਿਆਨ ਗੋਦੜੀ ਤੇ ਮੰਗੂ ਮੱਠ ਜੋ ਗੁਰਦੁਆਰਾ ਢਹਿ ਢੇਰੀ ਕਰ ਦਿੱਤਾ ਗਿਆ ਉਸ ਦੀ ਵੀ ਅਸੀਂ ਨਿੰਦਾ ਕਰਦੇ ਹਾਂ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਜਗ੍ਹਾ 'ਤੇ ਉਦਾਸੀਆਂ ਕਰਕੇ ਪਾਖੰਡਵਾਦ ਨੂੰ ਖਤਮ ਕੀਤਾ ਸੀ।