ਪੰਜਾਬ

punjab

ETV Bharat / state

ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ

ਸਿੱਖਾਂ ਦੇ ਅੱਠਵੇਂ ਗੁਰੂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਤੇ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮਨਾਇਆ ਗਿਆ। ਦੂਰੋ-ਦੂਰੋਂ ਸੰਗਤਾਂ ਨੇ ਮੱਥਾ ਟੇਕਿਆ ਤੇ ਬਾਣੀ ਦਾ ਕੀਰਤਨ ਸਰਵਣ ਕੀਤਾ।

ਸ਼ਰਧਾਲੂ

By

Published : Jul 26, 2019, 10:50 PM IST

ਅੰਮ੍ਰਿਤਸਰ: ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜਾ ਸਚਖੰਡ ਸ੍ਰੀ ਹਰਿਮੰਦਿਰ ਸਾਹਿਹ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸੰਗਤਾਂ ਨੇ ਸ਼ਰਧਾ ਨਾਲ ਇਸ ਮੌਕੇ ਆਪਣੀ ਹਾਜ਼ਰੀ ਭਰੀ ਤੇ ਗੁਰੂ ਦਾ ਨਾਂਅ ਜਪਿਆ।

ਵੇਖੋ ਵੀਡੀਓ

ਸੰਗਤਾਂ ਨੇ ਇਸ ਪਵਿੱਤਰ ਮੌਕੇ ਇਲਾਹੀ ਬਾਣੀ ਦਾ ਸਰਵਣ ਕੀਤਾ ਤੇ ਗੁਰੂ ਪਾਸੋਂ ਰਹਿਮਤਾਂ ਦੀਆ ਬਖਸ਼ਿਸ਼ਾਂ ਮੰਗੀਆਂ। ਇਸ ਪਵਿੱਤਰ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਨਾਂਅ ਧਿਆਉਣ ਨਾਲ ਹੀ ਸਾਰੇ ਦੁੱਖ ਦੂਰ ਹੋ ਜਾਂਦੇ ਹਨ।

ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚੇ ਸ਼ਰਧਾਲੂ ਨੇ ਕਿਹਾ ਕਿ ਇਸ ਮੌਕੇ ਤੇ ਹਰ ਦਿਨ ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਇੱਥੇ ਨਤਮਸਤਕ ਹੋ ਕੇ ਉਹ ਭਾਗਾਂ ਵਾਲੇ ਹੋ ਗਏ ਹਨ।

ਇਹ ਵੀ ਪੜ੍ਹੋ: ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਦਿਹਾੜਾ

ABOUT THE AUTHOR

...view details