ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਮਿਆਦੀਆ ਰਹਿਣ ਵਾਲੀ ਗੁਰਜੀਤ ਕੌਰ ਦੀ ਬਦੌਲਤ ਭਾਰਤੀ ਮਹਿਲਾ ਹਾਕੀ ਟੀਮ ਸੈਮੀਫਾਈਨਲ ਵਿੱਚ ਪੁੱਜੀ। ਗੁਰਜੀਤ ਕੌਰ ਨੇ ਗੋਲ ਦਾਗ ਕੇ ਤਿੰਨ ਵਾਰ ਦੀ ਓਲੰਪਿਕ ਚੈਂਪੀਅਨ ਆਸਟਰੇਲੀਆ ਨੂੰ ਮਾਤ ਦਿੱਤੀ ਹੈ।
ਜਿਸ ਕਾਰਨ ਗੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਤੇ ਚਾਹੁਣ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੇ ਪਰਿਵਾਰ ਅਤੇ ਚਾਹੁਣ ਵਾਲਿਆਂ ਵੱਲੋਂ ਲੱਡੂ ਵੰਡੇ ਜਾ ਰਹੇ ਹਨ।
ਪਿੰਡ ਵਾਸੀਆਂ ਨੇ ਕਿਹਾ ਸਾਨੂੰ ਉਮੀਦ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਸੋਨੇ ਦਾ ਤਗ਼ਮਾ ਜਿੱਤ ਕੇ ਲਿਆਵੇਗੀ। ਗੁਰਜੀਤ ਕੌਰ ਮਿਆਦੀਆਂ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਪੰਜਾਬ ਦੀ ਇਕਲੌਤੀ ਖਿਡਾਰਨ ਹੈ