ਪੰਜਾਬ

punjab

ETV Bharat / state

ਨਵੇਂ ਸਾਲ ਮੌਕੇ ਸਿਆਸੀ ਆਗੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - ਨਵਾਂ ਸਾਲ 2022

ਨਵੇਂ ਸਾਲ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਅਤੇ ਯੂਥ ਅਕਾਲੀ ਦਲ ਦੇ ਆਗੂ ਬੰਟੀ ਰੋਮਾਣਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ (Sachkhand Sri Harmandir Sahib) ਵਿਖੇ ਨਤਮਸਤਕ ਹੋਏ ਹਨ।

ਨਵੇਂ ਸਾਲ ਮੌਕੇ ਸਿਆਸੀ ਆਗੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਨਵੇਂ ਸਾਲ ਮੌਕੇ ਸਿਆਸੀ ਆਗੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

By

Published : Jan 1, 2022, 1:13 PM IST

ਅੰਮ੍ਰਿਤਸਰ:ਨਵੇਂ ਸਾਲ ਮੌਕੇ ਪੂਰੇ ਵਿਸ਼ਵ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵੱਖ ਵੱਖ ਤਰੀਕੀਆਂ ਦੇ ਨਾਲ ਲੋਕਾਂ ਵੱਲੋਂ ਨਵੇਂ ਸਾਲ ਦੇ ਜਸ਼ਨ ਮਨਾਏ ਜਾ ਰਹੇ ਹਨ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂ ਨਵਾਂ ਸਾਲ ਮਨਾਉਣ ਦੇ ਲਈ ਆ ਰਹੇ ਹਨ। ਦੇਸ਼-ਵਿਦੇਸ਼ ਵਿੱਚ ਵਸਦੀ ਸਿੱਖ ਸੰਗਤ ਵੀ ਦਰਬਾਰ ਸਾਹਿਬ ਪਹੁੰਚ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾ ਰਹੀ ਹੈ। ਓਧਰ ਦੂਜੇ ਪਾਸੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

ਨਵੇਂ ਸਾਲ ਮੌਕੇ ਸਿਆਸੀ ਆਗੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ, ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਅਤੇ ਯੂਥ ਅਕਾਲੀ ਦਲ ਦੇ ਆਗੂ ਬੰਟੀ ਰੋਮਾਣਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉੁਨ੍ਹਾਂ ਵੱਲੋਂ ਈਟੀਵੀ ਭਾਰਤ ਦੀ ਟੀਮ ਨਾਲ ਖਾਸ ਗੱਲਬਾਤ ਕੀਤੀ ਗਈ ਹੈ। ਇਸ ਗੱਲਬਾਤ ਵਿੱਚ ਸਾਰੇ ਆਗੂਆਂ ਨੇ ਵਿਸ਼ਵ ਵਿੱਚ ਵਸਦੇ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਇਸ ਖੁਸ਼ੀਆ ਭਰੇ ਦਿਨ ਮੌਕੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਇਸ ਦੇ ਨਾਲ ਹੀ ਉੁਨ੍ਹਾਂ ਕਿਹਾ ਕਿ ਲੰਘਿਆ ਸਾਲ ਕੋਰੋਨਾ ਕਾਲ ਕਾਰਨ ਆਰਥਿਕ, ਸਮਾਜਿਕ ਅਤੇ ਹੋਰ ਕਾਰਨਾਂ ਕਾਰਨ ਚੰਗਾ ਨਹੀ ਗੁਜਰਿਆ। ਇਸ ਮੌਕੇ ਉਨ੍ਹਾਂ ਵੱਲੋਂ ਉਮੀਦ ਜਤਾਈ ਗਈ ਹੈ ਕਿ ਚੜ੍ਹਿਆ ਨਵਾਂ ਸਾਲ 2022 ਹਰ ਇੱਕ ਲਈ ਖੁਸ਼ੀਆ ਲੈ ਕੇ ਆਵੇਗਾ।

ਇਹ ਵੀ ਪੜ੍ਹੋ:ਨਵੇਂ ਸਾਲ ਮੌਕੇ ਸੰਗਤ ਸ੍ਰੀ ਦਰਬਾਰ ਸਾਹਿਬ ਹੋ ਰਹੀ ਨਤਮਸਤਕ

ABOUT THE AUTHOR

...view details