ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਅਤੇ ਹਰਦੀਪ ਪੁਰੀ ਵੱਲੋਂ 85 ਦੇਸ਼ਾਂ ਦੇ ਅੰਬੈਸਡਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਹ ਅੰਬੈਸਡਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਇਕੋ ਦਿਨ 85 ਦੇਸ਼ਾਂ ਦੇ ਅੰਬੈਸਡਰ ਹਰਿਮੰਦਰ ਸਾਹਿਬ ਨਤਮਸਤਕ ਹੋਏ।
ਉੱਥੇ ਹੀ ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਇਹ ਸਾਰਾ ਪ੍ਰੋਗਰਾਮ ਬਹੁਤ ਛੇਤੀ ਬਣਿਆ ਹੈ ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਅੰਬੈਸਡਰਾਂ ਵਿੱਚ ਕੁਝ ਅਜਿਹੇ ਵੀ ਹਨ ਜਿਹੜੇ ਕਿ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।
ਹਰਦੀਪ ਪੁਰੀ ਨੇ ਪਾਕਿਸਤਾਨ ਦੇ ਅੰਬੈਸਡਰ ਦੇ ਨਾਂ ਆਉਣ 'ਤੇ ਕਿਹਾ ਕਿ ਉਨ੍ਹਾਂ ਨੇ ਸਾਰਿਆਂ ਨੂੰ ਸੱਦਾ-ਪੱਤਰ ਭੇਜਿਆ ਸੀ ਪਰ ਜੇ ਕੋਈ ਨਾ ਆਵੇ ਤਾਂ ਉਹ ਕੀ ਕਰ ਸਕਦੇ ਹਨ।