ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਿਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ (Harish of Amritsar committed suicide ) ਆਇਆ ਹੈ। ਦੱਸਿਆ ਜਾ ਰਿਹਾ ਕਿ ਪੈਸਿਆਂ ਦੇ ਲੈਣ-ਦੇਣ ਦੇ ਚੱਲਦੇ ਇਸ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਹੈ। ਇਹ ਘਟਨਾ ਥਾਣਾ ਡੀ ਡਵੀਜ਼ਨ ਦੇ ਅਧੀਨ ਆਉਂਦੇ ਇਲਾਕਾ ਖ਼ਜ਼ਾਨਾ ਬੇਟ ਦੇ ਇਲਾਕੇ ਚੌੜਾ ਬਾਜ਼ਾਰ ਦੀ ਹੈ। ਜਿੱਥੇ ਹਰੀਸ਼ ਨਾਮ ਦੇ ਨੌਜਵਾਨ ਆਪਣੇ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਫਾਹਾ ਲਗਾ ਕੇ ਕੀਤੀ ਖੁਦਕੁਸ਼ੀ:ਇਸ ਮੌਕੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਨੇ ਕਿਸੇ ਕੋਲੋ ਵਿਆਜ 'ਤੇ ਪੈਸੇ ਲਏ ਹੋਏ ਸਨ। ਜਿਸਦਾ ਨਾਮ ਵਰੁਣ ਕੁਮਾਰ ਹੈ। ਉਨ੍ਹਾਂ ਦੱਸਿਆ ਕਿ 60-70 ਹਜ਼ਾਰ ਰੁਪਏ ਦੇ ਕਰੀਬ ਵਿਆਜ 'ਤੇ ਪੈਸੇ ਲਏ ਸਨ। ਵਰੁਣ ਰੋਜ ਸਾਡੇ ਘਰ ਵਿੱਚ ਆ ਕੇ ਹਰੀਸ਼ ਕੋਲੋ ਪੈਸੇ ਮੰਗਦਾ ਸੀ। ਇਹ ਧਮਕੀਆਂ ਦਿੰਦਾ ਸੀ ਜੇਕਰ ਮੈਂਨੂੰ ਪੈਸੇ ਨਾ ਦਿੱਤੇ ਤਾਂ ਮੈਂ ਤੈਨੂੰ ਜਾਨੋਂ ਮਾਰ ਦਿਆਂਗਾ। ਜਿਸ ਤੋਂ ਦੁਖੀ ਹੋ ਕੇ ਹਰੀਸ਼ ਨੇ ਸੋਮਵਾਰ ਘਰ ਦੇ ਕਮਰੇ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਉਸਦੇ ਸਾਥੀਆਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।