ਪੰਜਾਬ

punjab

ETV Bharat / state

ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ - SGPC ਦੇ ਨਵੇਂ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ 44 ਵਾਂ ਪ੍ਰਧਾਨ ਮਿਲ ਗਿਆ ਹੈ। ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਪ੍ਰਧਾਨ ਬਣਾਇਆ ਗਿਆ ਹੈ।

ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ
ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ

By

Published : Nov 29, 2021, 2:59 PM IST

Updated : Nov 29, 2021, 9:31 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ (new president of the Shiromani Gurdwara Parbandhak Committee) ਹੋ ਗਈ ਹੈ। ਜਿਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( SGPC ) ਨੂੰ 44 ਵਾਂ ਪ੍ਰਧਾਨ ਮਿਲ ਗਿਆ ਹੈ। ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦਾ ਪ੍ਰਧਾਨ ਬਣਾਇਆ ਗਿਆ ਹੈ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਮਿੱਠੂ ਸਿੰਘ ਕਾਹਨੇਕੇ ਦੇ ਨਾਮ ਮੁਕਾਬਲੇ ਵਿੱਚ ਪੇਸ਼ ਕੀਤੇ ਗਏ ਸਨ। ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਨਾਲ ਸਬੰਧਤ ਹਨ। ਬਾਕੀ ਮਿੱਠੂ ਸਿੰਘ ਕਾਹਨੇਕੇ ਬਲਵਿੰਦਰ ਬੈਂਸ, ਸੁਖਦੇਵ ਢੀਂਡਸਾ ਅਤੇ ਹੋਰ ਦਲਾਂ ਨਾਲ ਸਬੰਧਤ ਸਨ, ਜਦਕਿ ਇਸ ਪਿੱਛੋਂ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋਈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਵੱਧ ਵੋਟਾਂ ਪਈਆਂ ਅਤੇ ਉਹ ਚੋਣ ਜਿੱਤ ਗਏ।

SGPC ਨਵੇਂ ਪ੍ਰਧਾਨ ਦੀ ਚੋਣ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

ਜਿਸ ਇੱਕ ਪਾਸੇ ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦਾ ਪ੍ਰਧਾਨ ਬਣਾਇਆ ਗਿਆ ਹੈ ਤੇ ਦੂਜੇ ਪਾਸੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਵਿੱਚ ਬੀਬੀ ਜਗੀਰ ਕੌਰ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਬਣਾਇਆ ਗਿਆ ਹੈ। ਜਦੋਂ ਕਿ ਮਜੀਠਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਮੀਦਵਾਰ ਬਣਾਇਆ ਗਿਆ ਸੀ। ਅੱਜ ਮੰਗਲਵਾਰ ਨੂੰ ਐਲਾਨੇ ਗਏ 2 ਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਆਪਣੇ 89 ਉਮੀਦਵਾਰ ਮੈਦਾਨ ਵਿੱਚ ਉਤਾਰ ਚੁੱਕਾ ਹੈ।

ਹਰਜਿੰਦਰ ਧਾਮੀ ਦੇ ਇਲਾਕੇ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ। ਜਿਵੇਂ ਹੀ ਇਹ ਖ਼ਬਰ ਹੁਸ਼ਿਆਰਪੁਰ ਪਹੁੰਚੀ ਤਾਂ ਧਾਮੀ ਦੇ ਪਰਿਵਾਰ ਸਮੇਤ ਇਲਾਕੇ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਧਾਮੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਸੇਵਾ ਨੂੰ ਦੇਖਦਿਆਂ ਹੋਇਆਂ ਇਹ ਸੇਵਾ ਬਖਸ਼ੀ ਹੈ, ਹਰਜਿੰਦਰ ਸਿੰਘ ਧਾਮੀ ਵਾਹਿਗੁਰੂ ਵੱਲੋਂ ਬਖਸ਼ੀ ਇਸ ਸੇਵਾ ਨੂੰ ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਨਿਭਾਉਣਗੇ। ਜਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਇਸ ਤੋਂ ਪਹਿਲਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਹਰਜਿੰਦਰ ਧਾਮੀ ਦੇ ਇਲਾਕੇ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ

ਦਲਜੀਤ ਚੀਮਾ ਨੇ ਵਧਾਈਆਂ ਦਿੱਤੀਆਂ

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਇੱਕ ਟਵਿੱਟ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਬਹੁਤ ਬਹੁਤ ਵਧਾਈਆਂ ਦਿੱਤੀਆਂ ਹਨ। ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 142 ਵੋਟਾਂ ਵਿੱਚੋਂ 122 ਵੋਟਾਂ ਮਿਲੀਆਂ। SGPC ਦੇ ਸਮੂਹ ਮੈਂਬਰਾਂ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ।

SGPC ਪ੍ਰਧਾਨਗੀ ਦੀ ਨਿਯੁਕਤੀ ਤੋਂ ਪਹਿਲਾ ਸੁਖਬੀਰ ਸਿੰਘ ਬਾਦਲ ਦੀ ਮੀਟਿੰਗ

29 ਨਵੰਬਰ ਨੂੰ ਐਸ.ਜੀ.ਪੀ.ਸੀ ਨਵੇਂ ਪ੍ਰਧਾਨ ਦੀ ਚੋਣ ਹੋਣ ਵਾਲੀ ਹੈ ਅਤੇ ਇਸ ਲਈ ਇਕ ਦਿਨ ਪਹਿਲਾਂ ਐੱਸ.ਜੀ.ਪੀ.ਸੀ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਸਜੀਪੀਸੀ ਦੇ ਮੈਂਬਰਾਂ ਦੀ ਮੀਟਿੰਗ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਵੀ ਪਹੁੰਚੇ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਐੱਸਜੀਪੀਸੀ ਦਾ ਪ੍ਰਧਾਨ ਕਿਸੇ ਵੀ ਲਿਫ਼ਾਫ਼ੇ ਚੋਂ ਉਸ ਦਾ ਨਾਮ ਨਹੀਂ ਕੱਢਿਆ ਜਾਏਗਾ, ਸਗੋਂ ਐੱਸਜੀਪੀਸੀ ਦੇ ਮੈਂਬਰਾਂ ਦੀ ਚੋਣ ਜਾਂ ਉਨ੍ਹਾਂ ਦੀ ਸਹਿਮਤੀ ਦੇ ਨਾਲ ਹੀ ਐੱਸਜੀਪੀਸੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ ਕੋਲ ਅਹੁਦੇਦਾਰਾਂ ਦੀ ਚੋਣ ਦੇ ਹੱਕ ਸਨ

ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪ੍ਰਧਾਨ, ਮੀਤ ਪ੍ਰਧਾਨ ਸਮੇਤ ਸਾਰੇ ਅਹੁਦੇਦਾਰਾਂ ਦੀ ਚੋਣ ਕਰਨ ਦੇ ਹੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਸਨ। ਇਸ ਤੋਂ ਇਲਾਵਾਂ ਸਿੱਖ ਗੁਰਦੁਆਰਾ ਐਕਟ-1925 ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ 1 ਸਾਲ ਬਾਅਦ ਹੁੰਦੀਆਂ ਹਨ। ਇਹ ਵੀ ਦੱਸ ਦਈਏ ਕਿ ਸਭ ਤੋਂ ਲੰਬਾ ਸਮਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿਣ ਵਾਲੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਨ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਸਨ।

ਇਹ ਵੀ ਪੜੋ:- SGPC ਦੇ ਪ੍ਰਧਾਨ ਦੀ ਅੱਜ ਹੋਵੇਗੀ ਚੋਣ, ਇਹਨਾਂ ਸਿਰ ਸੱਜ ਸਕਦੈ ਪ੍ਰਧਾਨਗੀ ਦਾ ਤਾਜ

Last Updated : Nov 29, 2021, 9:31 PM IST

ABOUT THE AUTHOR

...view details