ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Shiromani Akali Dal President Sukhbir Badal) ਨੇ ਭਲਕੇ ਯਾਨੀ 8 ਨਵੰਬਰ ਨੂੰ ਹੋਣ ਵਾਲੀਆਂ ਸਲਾਨਾ ਚੋਣਾਂ ਲਈ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਸਜੀਪੀਸੀ ਦੇ ਸਾਰੇ ਮੈਂਬਰਾਂ ਦੀ ਰਾਏ ਲੈ ਕੇ ਮੀਟਿੰਗਾਂ 'ਚ ਹਰਜਿੰਦਰ ਸਿੰਘ ਧਾਮੀ ਦੇ ਕੰਮ 'ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਭ ਦੇ ਮਨ ਪਸੰਦ ਬਣੇ ਰਹਿਣਗੇ।
SGPC President Election Update: ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਐਡਵੋਕੇਟ ਧਾਮੀ ਮੁੜ ਬਣਨਗੇ SGPC ਪ੍ਰਧਾਨ!
ਭਲਕੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਵੋਟਿੰਗ (Voting for the post of SGPC President) ਹੋਣ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਐੱਸਜੀਪਸੀ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਧਾਮੀ ਦਾ ਨਾਮ ਐਲਾਨਿਆ।
Published : Nov 7, 2023, 1:56 PM IST
|Updated : Nov 7, 2023, 2:28 PM IST
ਧਾਮੀ ਨੂੰ ਪ੍ਰਧਾਨਗੀ ਮਿਲਣ ਦੀ ਉਮੀਦ ਵੱਧ: ਦੱਸ ਦਈਏ ਕਿ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅਤੇ ਸਿੱਖ ਪਾਰਲੀਮੈਂਟ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸਾਲਾਨਾ ਜਰਨਲ ਹਾਊਸ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿੱਚੋਂ 30 ਅਕਾਲ ਚਲਾਣਾ ਕਰ ਗਏ ਅਤੇ 4 ਮੈਂਬਰਾਂ ਵੱਲੋਂ ਅਸਤੀਫ਼ਾ ਦੇ ਜਾਣ ਕਾਰਨ ਬਾਕੀ ਬਚੇ 151 ਮੈਂਬਰ ਹੀ ਆਪਣੀ ਵੋਟ ਦਾ ਇਸਤਮਾਲ ਕਰ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਆਦਾ ਮੈਂਬਰ ਹੋਣ ਕਾਰਨ ਮੁੜ ਹਰਜਿੰਦਰ ਸਿੰਘ ਧਾਮੀ ਦਾ ਪ੍ਰਧਾਨ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।
- Robbery in Amritsar: ਹੋਲਸੇਲਰ ਕੋਲੋ ਪੰਜ ਲੁਟੇਰਿਆਂ ਨੇ ਲੁੱਟੀ 10 ਲੱਖ ਦੀ ਨਕਦੀ, ਸੀਸੀਟੀਵੀ ਤਸਵੀਰਾਂ ਆਈਆਂ ਸਾਹਮਣੇ
- Stubble Burning Case: ਅਧਿਕਾਰੀਆਂ ਤੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨ ਗ੍ਰਿਫ਼ਤਾਰ, ਕਿਸਾਨਾਂ ਨੇ ਸੱਦੀ ਹੰਗਾਮੀ ਮੀਟਿੰਗ, ਵੱਡੇ ਐਕਸ਼ਨ ਦੀ ਸੰਭਾਵਨਾ
- Murder in Tarn Taran: ਅਣਪਛਾਤਿਆਂ ਨੇ ਘਰ 'ਚ ਦਾਖਿਲ ਹੋਕੇ ਸੁੱਤੇ ਪਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਕੁੱਝ ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤਿਆ ਸੀ ਮ੍ਰਿਤਕ
ਦੂਜੀਆਂ ਧਿਰਾਂ ਵੀ ਉਮੀਦਵਾਰ ਐਲਾਨਣਗੀਆਂ: ਇੱਥੇ ਦੱਸਣ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਐੱਸਜੀਪੀਸੀ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਵਿਚਾਰ ਜਾਣਨ ਮਗਰੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਹਿਲੀ ਪਸੰਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ ਰਹੇ ਅਤੇ ਉਨ੍ਹਾਂ ਨੂੰ ਹੀ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਉਮੀਦਵਾਰ ਵੀ ਥਾਪਿਆ। ਦੱਸਣਯੋਗ ਹੈ ਕਿ ਸੰਯੁਕਤ ਅਕਾਲੀ ਦਲ (United Akali Dal) ਵੱਲੋਂ ਵੀ ਇੱਕ ਅਹਿਮ ਮੀਟਿੰਗ ਕੁਝ ਸਮੇਂ ਬਾਅਦ ਕੀਤੀ ਜਾਵੇਗੀ, ਜਿਸ ਵਿੱਚ ਉਹਨਾਂ ਵੱਲੋਂ ਵੀ ਆਪਣਾ ਉਮੀਦਵਾਰ ਦਾ ਐਲਾਨਿਆ ਜਾਵੇਗਾ। ਹੁਣ ਵੇਖਣਾ ਹੋਵੇਗਾ ਕਿ ਕੱਲ ਹੋਣ ਵਾਲੇ ਪ੍ਰਧਾਨਗੀ ਦੀ ਚੋਣ ਦੇ ਵਿੱਚ ਕਿਹੜੇ-ਕਿਹੜੇ ਵੱਡੇ ਚਿਹਰਿਆਂ ਦਾ ਨਾਮ ਸਾਹਮਣੇ ਆਉਂਦੇ ਹਨ ਅਤੇ ਇਸ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਕਿਸ ਨੂੰ ਮਿਲਦੀ ਹੈ।