ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦਿੱਤਾ ਬਿਆਨ ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦੇ ਭੋਗ ਮੌਕੇ ਅੰਮ੍ਰਿਤਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਪ੍ਰਧਾਨ ਹਰਜੀਤ ਸਿੰਘ ਕਾਲਕਾ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਵੱਲੋਂ ਦਿੱਤੇ ਅਸਤੀਫੇ ਉੱਤੇ ਬੋਲਦੇ ਹੋਏ ਉਹਨਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਇੰਨੀਆਂ ਵੱਡੀਆਂ ਪੋਸਟਾਂ ਮਿਲਣ ਉੱਤੇ ਉਹਨਾਂ ਨੂੰ ਆਪਣੀ ਜ਼ਿੰਮੇਵਾਰੀਆਂ ਦਾ ਅਹਿਸਾਸ ਹੋਣਾ ਚਾਹੀਦਾ।
ਇਗਜੈਕਟਿਵ ਕਮੇਟੀ ਮੈਂਬਰ ਵਧੀਆ ਫੈਸਲਾ ਲੈਣਗੇ:ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜੋ ਇਗਜੈਕਟਿਵ ਕਮੇਟੀ ਮੈਂਬਰ ਚੁਣੇ ਗਏ ਹਨ, ਸਾਨੂੰ ਆਸ ਹੈ ਕਿ ਉਹ ਵਧੀਆ ਫੈਸਲਾ ਲੈਣਗੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਹਜੇ ਸਮਾਂ ਹੈ ਤੇ ਦਿੱਲੀ ਕਮੇਟੀ ਵੱਲੋਂ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ।
'ਪੰਜਾਬ ਵਿੱਚ ਝੂਠਿਆਂ ਦੀ ਸਰਕਾਰ':ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਾਰੇ ਬੋਲਦੇ ਕਿਹਾ ਕਿ ਝੂਠਿਆਂ ਦੀ ਸਰਕਾਰ ਹੈ ਤੇ ਇਹਨਾਂ ਝੂਠਿਆਂ ਨੇ ਪਹਿਲਾਂ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਹੁਣ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੂੰ ਇੱਕ ਮੌਕਾ ਜ਼ਰੂਰ ਦੇਣਾ ਚਾਹੀਦਾ ਹੈ।
ਲੋਕਾ ਸਭਾ ਚੋਣਾਂ 2023 ਦੀ ਤਿਆਰੀ:ਇੱਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਭਾਰਤੀ ਜਨਤਾ ਪਾਰਟੀ ਆਪਣੇ ਉਮੀਦਵਾਰਾਂ ਦੇ ਨਾਲ ਮੁਲਾਕਾਤ ਕਰ ਰਹੀ ਹੈ। ਪਹਿਲੀ ਵਾਰ ਹੋਵੇਗਾ, ਜਦੋਂ ਲੋਕ ਸਭਾ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਅਕਾਲੀ ਦਲ ਤੋਂ ਵਗੈਰ ਲੜੇਗੀ। ਹੁਣ ਵੇਖਣਾ ਹੋਵੇਗਾ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ 13 ਸੀਟਾਂ ਵਿੱਚੋਂ ਕਿੰਨੀਆਂ ਸੀਟਾਂ ਮਿਲਦੀਆਂ ਹਨ।
ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਾਂ ਤਰਕ ਭਰੀ ਅੰਦਾਜ਼ ਵਿੱਚ ਪਹਿਲਾਂ ਹੀ ਕਹਿ ਦਿੱਤਾ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਕਦੇ ਵੀ ਉਹ ਆਪਣਾ ਭਰਾ ਨਹੀਂ ਕਹਿ ਸਕਦੇ। ਭਾਰਤੀ ਜਨਤਾ ਪਾਰਟੀ ਵੀ ਹੁਣ ਲਗਾਤਾਰ ਪੰਜਾਬ ਵਿੱਚ ਆਪਣੇ ਆਪ ਨੂੰ ਦੁਬਾਰਾ ਤੋਂ ਸੁਰਜੀਤ ਕਰਨ ਲਈ ਹਰ ਇੱਕ ਸੰਭਵ ਕੋਸ਼ਿਸ਼ ਕਰ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ 2024 ਵਿੱਚ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਲੋਕ ਕਿੰਨਾ ਕੁ ਪਿਆਰ ਦਿੰਦੇ ਹਨ।