ਹਰਪਾਲ ਚੀਮਾ ਨੇ ਕੀਤੀ ਕੈਪਟਨ ਦੇ ਅਸਤੀਫ਼ੇ ਦੀ ਮੰਗ - capt amarinder singh
ਪੱਟੀ ਹਲਕੇ ਵਿੱਚ ਇੱਕ ਲੜਕੀ ਨੂੰ ਅਗਵਾ ਹੋਣ ਤੋਂ ਬਚਾਂਉਣ ਦੀ ਕੋਸ਼ਿਸ਼ ਵਿੱਚ ਆਮ ਆਦਮੀ ਪਾਰਟੀ 'ਆਪ' ਦੇ ਜਿਲ੍ਹਾ ਪਟਿਆਲਾ ਪ੍ਰਧਾਨ ਦੇ ਗੋਲੀਆਂ ਲੱਗਣ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਾਧਿਆ ਨਿਸ਼ਾਨਾ। ਕੈਪਟਨ ਦੇ ਅਸਤੀਫ਼ੇ ਦੀ ਕੀਤੀ ਮੰਗ।
ਹਰਪਾਲ ਚੀਮਾ
ਅੰਮ੍ਰਿਤਸਰ: ਬੀਤੇ ਦਿਨੀਂ ਪੱਟੀ ਹਲਕੇ ਵਿੱਚ ਇੱਕ ਲੜਕੀ ਨੂੰ ਅਗਵਾ ਹੋਣ ਤੋਂ ਬਚਾਂਉਣ ਦੀ ਕੋਸ਼ਿਸ਼ ਵਿੱਚ ਆਮ ਆਦਮੀ ਪਾਰਟੀ 'ਆਪ' ਦੇ ਜਿਲ੍ਹਾ ਪਟਿਆਲਾ ਪ੍ਰਧਾਨ ਦੇ ਗੋਲੀਆਂ ਲੱਗਣ ਨੂੰ ਲੈ ਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ।
ਹਰਪਾਲ ਚੀਮਾ ਨੇ ਕੀਤੀ ਕੈਪਟਨ ਦੇ ਅਸਤੀਫ਼ੇ ਦੀ ਮੰਗ
ਜ਼ਖਮੀ ਜ਼ਿਲ੍ਹਾ ਪ੍ਰਧਾਨ ਚੇਤਨ ਦਾ ਹਾਲ ਜਾਨਣ ਪੁੱਜੇ ਚੀਮਾ ਨੇ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਮਾੜਾ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਨੂੰ ਨੈਤਿਕਤਾ ਦੇ ਆਧਾਰ 'ਤੇ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖ਼ਾਸ ਕਰਕੇ ਮਾਝੇ ਵਿੱਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ।
ਇਸ ਤੋਂ ਇਲਾਵਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰਪਾਲ ਚੀਮਾਂ ਨੇ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਤੇ ਪਾਰਟੀ ਦਾ ਪ੍ਰਦਰਸ਼ਨ 2014 ਦੀਆਂ ਲੋਕ ਸਭਾ ਚੋਣਾਂ ਨਾਲੋਂ ਵਧੀਆ ਰਹੇਗਾ।